ਫਿਰੋਜ਼ਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ ਗਿਆ। ਉਹ ਪਿੰਡ ਗੱਟੀ ਰਾਜੋਕੇ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੁੱਜੇ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਮਜ਼ੂਦਰਾਂ ਅਤੇ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਗਿਆ ਹੈ ਅਤੇ ਅਸੀਂ ਇਨ੍ਹਾਂ ਹਾਲਾਤ ਦਾ ਮਿਲ ਕੇ ਸਾਹਮਣਾ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਐਲਾਨੀ ਗਈ ਛੁੱਟੀ
ਉਨ੍ਹਾਂ ਕਿਹਾ ਕਿ ਅਸੀਂ ਪੂਰੇ ਪੰਜਾਬ 'ਚ ਕਾਂਗਰਸੀ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਸ਼ਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਪਹੁੰਚਾਉਣ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਹ ਸੰਸਦ 'ਚ ਵੀ ਆਵਾਜ਼ ਚੁੱਕਣਗੇ ਅਤੇ ਪੰਜਾਬ 'ਚ ਇਸ ਸਥਿਤੀ ਦਾ ਪੂਰੀ ਤਰ੍ਹਾਂ ਨਾਲ ਸਾਹਮਣਾ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਨਵੇਂ ਖ਼ਤਰੇ ਦੀ ਘੰਟੀ! ਮਚ ਸਕਦੀ ਹੈ ਤਬਾਹੀ, ਇਨ੍ਹਾਂ ਪਿੰਡਾਂ ਲਈ ADVISORY ਜਾਰੀ (ਤਸਵੀਰਾਂ)
ਉਨ੍ਹਾਂ ਨੇ ਸਾਰੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਆਪਣੀ ਇਕ-ਇਕ ਮਹੀਨੇ ਦੀ ਤਨਖ਼ਾਹ ਹੜ੍ਹ ਪ੍ਰਭਾਵਿਤ ਲੋਕਾਂ ਲਈ ਦੇਣ ਦੀ ਅਪੀਲ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਦਰਿਆਵਾਂ ਨੇੜੇ ਲੱਗਦੇ ਪਿੰਡਾਂ 'ਚ ਹੜ੍ਹਾਂ ਦੇ ਪਾਣੀ ਦਾ ਸਥਾਈ ਹੱਲ ਹੋਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਅਕਤੀ ਨੇ ਜਿੱਤੀ 4.50 ਲੱਖ ਦੀ ਲਾਟਰੀ
NEXT STORY