Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    3:54:25 PM

  • punjab collage news

    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ...

  • mastermind of pulwama attack killed

    ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ...

  • incident in punjab

    ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਨੇ ਭੈਣ ਦਾ...

  • stock market  sensex falls 135 points after rally  but rupee shows strength

    ਸ਼ੇਅਰ ਬਾਜ਼ਾਰ 'ਚ ਵੱਡਾ ਉਲਟਫੇਰ: ਤੇਜ਼ੀ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕੀ ਬੋਲੇ ਰਾਜਾ ਵੜਿੰਗ

PUNJAB News Punjabi(ਪੰਜਾਬ)

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕੀ ਬੋਲੇ ਰਾਜਾ ਵੜਿੰਗ

  • Edited By Gurminder Singh,
  • Updated: 20 Apr, 2022 09:34 PM
Chandigarh
raja warring captain amarinder singh congress
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੰਤਰੀ, ਵਿਧਾਇਕ ਅਤੇ ਪ੍ਰਧਾਨ ਬਣਨਾ ਸੌਖਾ ਪਰ ਲੋਕਾਂ ਦਾ ਚਹੇਤਾ ਲੀਡਰ ਬਣਨ ਲਈ ਬੜੀ ਮੁਸ਼ੱਕਤ ਕਰਨੀ ਪੈਂਦੀ ਹੈ, ਇਸ ਲਈ ਹੁਣ ਪਿਛਲੀਆਂ ਗਲਤੀਆਂ ਨੂੰ ਸੁਧਾਰਦੇ ਹੋਏ ਕਾਂਗਰਸ ਹੁਣ ਲੋਕਾਂ ਤੇ ਵਰਕਰਾਂ ਦੀ ਪਾਰਟੀ ਬਣਾਵਾਂਗੇ ਅਤੇ ਅਸੀਂ ਆਪ ਤੁਹਾਡੇ ਦਰਵਾਜ਼ੇ ’ਤੇ ਪੁੱਜਾਂਗੇ। ਇਹ ਗੱਲਾਂ ਰਾਜਾ ਵੜਿੰਗ ਨੇ ਮਾਛੀਵਾੜਾ ਵਿਖੇ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀਆਂ। ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਸਾਢੇ 9 ਸਾਲ ਪੰਜਾਬ ਦਾ ਮੁੱਖ ਮੰਤਰੀ ਰਿਹਾ ਪਰ ਉਹ ਲੋਕਾਂ ਦਾ ਚਹੇਤਾ ਲੀਡਰ ਨਾ ਬਣ ਸਕਿਆ ਜਿਸ ਕਾਰਨ ਉਸ ਨੂੰ ਦੇਖ ਕਾਂਗਰਸ ਵਰਕਰ ਕਹਿ ਰਹੇ ਹਨ ਕਿ ਇਸ ਨੇ ਪਾਰਟੀ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਅਸੀਂ ਪਹਿਲਾਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੇ ਕਾਰਜਕਾਲ ਵਾਲੀ ਕਾਂਗਰਸ ਪਾਰਟੀ ਨੂੰ ਬਣਾਵਾਂਗੇ ਅਤੇ ਇਸ ਵਾਰ ਨਵੀਂ ਕਾਂਗਰਸ ਹੋਵੇਗੀ ਅਤੇ ਲੋਕ ਲੀਡਰਾਂ ਨੂੰ ਮਿਲਣ ਨਹੀਂ ਸਗੋਂ ਲੀਡਰ ਉਨ੍ਹਾਂ ਦੇ ਘਰ ਜਾ ਕੇ ਸਮੱਸਿਆਵਾਂ ਦਾ ਹੱਲ ਕਰਨਗੇ। ਵੜਿੰਗ ਨੇ ਕਿਹਾ ਕਿ ਹੁਣ ਕਾਂਗਰਸੀ ਵਰਕਰਾਂ ਨੂੰ ਪੁੱਛ ਕੇ ਪਾਰਟੀ ਦੀਆਂ ਨੀਤੀਆਂ ਬਣਾਈਆਂ ਜਾਣਗੀਆਂ ਅਤੇ ਲੋਕਾਂ ਲਈ ਯੋਜਨਾਵਾਂ ਉਲੀਕੀਆਂ ਜਾਣਗੀਆਂ ਕਿਉਂਕਿ ਵਰਕਰ ਹੀ ਪਾਰਟੀ ਦੀ ਸਰਕਾਰ ਬਣਾਉਂਦੇ ਹਨ।

ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਫਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਉਨ੍ਹਾਂ ਵਿਧਾਨ ਸਭਾਂ ਚੋਣਾਂ ’ਚ ਹਾਰਨ ਦੇ ਬਾਵਜੂਦ ਵੀ ਕਾਂਗਰਸੀ ਵਰਕਰਾਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਪਹਿਲਾਂ 6 ਮਹੀਨੇ ਅਸੀਂ ਆਪਣਾ ਘਰ ਸੁਧਾਰ ਲਈਏ ਅਤੇ ਫਿਰ ਉਸ ਤੋਂ ਬਾਅਦ ‘ਆਪ’ ਦੀ ਸਰਕਾਰ ਨੂੰ ਵੀ ਢਾਹ ਲਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ’ਚੋਂ ਅਜਿਹੇ ਆਗੂਆਂ ਨੂੰ ਵੀ ਬਾਹਰ ਕੱਢਣ ਦੀ ਲੋੜ ਹੈ ਜੋ ਕਿਸੇ ਦੀ ਵੀ ਸਰਕਾਰ ਆਉਣ ’ਤੇ ਫੁੱਲਾਂ ਦੇ ਗੁਲਦਸਤੇ ਲੈ ਕੇ ਚੰਡੀਗੜ੍ਹ ਪਹੁੰਚ ਜਾਂਦੇ ਹਨ ਅਤੇ ਜਲਦ ਉਨ੍ਹਾਂ ਲਈ ਛਾਣਨੀ ਲਗਾ ਦਿੱਤੀ ਜਾਵੇਗੀ। ਇਸ ਮੌਕੇ ਕਾਂਗਰਸ ਕਮੇਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਉਪ ਚੇਅਰਮੈਨ ਸ਼ਕਤੀ ਆਨੰਦ, ਪ੍ਰਦੇਸ਼ ਸਕੱਤਰ ਕਸਤੂਰੀ ਲਾਲ ਮਿੰਟੂ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ, ਜਨਰਲ ਸਕੱਤਰ ਗੁਰਮੁਖ ਸਿੰਘ ਚਾਹਲ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ, ਐਡਵੋਕੇਟ ਗਗਨਦੀਪ ਸ਼ਰਮਾ, ਕਪਿਲ ਆਨੰਦ, ਪਰਮਜੀਤ ਪੰਮੀ, ਵਿਜੈ ਕੁਮਾਰ ਚੌਧਰੀ, ਗੁਰਨਾਮ ਸਿੰਘ ਖਾਲਸਾ, ਚੌਧਰੀ ਬਲਵਿੰਦਰ ਰਾਏ, ਸੰਨੀ ਦੁਆ (ਸਾਰੇ ਕੌਂਸਲਰ), ਜ਼ਿਲਾ ਪ੍ਰੀਸ਼ਦ ਮੈਂਬਰ ਜਤਿੰਦਰ ਸਿੰਘ ਜੋਗਾ ਬਲਾਲਾ, ਹੁਸਨ ਲਾਲ ਮੜਕਨ, ਰਮੇਸ਼ ਖੁੱਲਰ, ਸੁਖਜਿੰਦਰ ਸਿੰਘ ਪਵਾਤ, ਅਮਨਦੀਪ ਗੁਰੋਂ (ਸਾਰੇ ਬਲਾਕ ਸੰਮਤੀ ਮੈਂਬਰ), ਆੜ੍ਹਤੀ ਨਿਤਿਨ ਜੈਨ, ਸ਼ਾਮ ਲਾਲ ਜੈਨ, ਸਰਪੰਚ ਛਿੰਦਰਪਾਲ ਹਿਯਾਤਪੁਰ, ਕੁਲਦੀਪ ਸਿੰਘ ਉਟਾਲਾਂ, ਬਲਵੀਰ ਸਿੰਘ ਢਿੱਲੋਂ, ਸਾਬਕਾ ਕੌਂਸਲਰ ਸੁਰਿੰਦਰ ਛਿੰਦੀ, ਨੀਰਜ ਸਿਹਾਲਾ, ਚੇਤਨ ਕੁਮਾਰ, ਪੀ.ਏ ਹਰਚੰਦ ਸਿੰਘ, ਗੁਰਮੁਖ ਸਿੰਘ ਆਦਿ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਕਿਸਾਨਾਂ ਲਈ ਅਹਿਮ ਖ਼ਬਰ, ਪੀ. ਐੱਸ. ਪੀ. ਸੀ. ਐੱਲ. ਵਲੋਂ ਫਸਲਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ

ਸਿੱਧੂ ਦਾ ਨਾਮ ਲਏ ਬਿਨ੍ਹਾਂ ਸਾਧੇ ਨਿਸ਼ਾਨੇ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਭਾਸ਼ਣ ਦੌਰਾਨ ਸਾਬਕਾ ਵਿਧਾਇਕਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਦੇ ਧੜੇ ਨੂੰ ਲੈ ਕੇ ਸਰਗਰਮ ਦਿਖਾਈ ਦੇ ਰਹੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਮ ਲਏ ਬਿਨਾਂ ਕਿਹਾ ਕਿ ਜੇਕਰ ਅੱਜ ਕਾਂਗਰਸ ਹਾਈਕਮਾਂਨ ਮੇਰੇ ਤੋਂ ਅਸਤੀਫ਼ਾ ਮੰਗੇ ਤਾਂ ਮੈਂ ਬਿਨਾਂ ਕਿਸੇ ਝਿੱਜਕ ਤੋਂ ਸੌਂਪ ਦੇਵਾਂਗਾ ਅਤੇ ਉਸ ਤੋਂ ਬਾਅਦ ਨਵੇਂ ਪ੍ਰਧਾਨ ਦਾ ਸਾਥ ਦੇਵਾਂਗਾ। ਉਨ੍ਹਾਂ ਕਿਹਾ ਕਿ ਵਿਅਕਤੀ ਵਿਸ਼ੇਸ਼ ਨਹੀਂ ਹੁੰਦਾ ਬਲਕਿ ਪਾਰਟੀ ਵੱਡੀ ਹੁੰਦੀ ਹੈ ਅਤੇ ਕਈ ਲੋਕ ਹਾਉਮੈ ਵਿਚ ਆ ਕੇ ਇਹ ਭਰਮ ਪਾਲ ਲੈਂਦੇ ਹਨ ਕਿ ਉਨ੍ਹਾਂ ਤੋਂ ਬਗੈਰ ਪਾਰਟੀ ਨਹੀਂ ਚੱਲੇਗੀ। ਪੱਤਰਕਾਰਾਂ ਵਲੋਂ ਪੁੱਛੇ ਜਾਣ ’ਤੇ ਰਾਜਾ ਵੜਿੰਗ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿੱਧੂ ਨਾਲ ਕੋਈ ਲੜਾਈ ਨਹੀਂ ਹੈ ਅਤੇ ਜੋ ਸਮਝੌਤਾ ਕਰਵਾਉਣ ਦੀਆਂ ਅਖ਼ਬਾਰਾਂ ’ਚ ਸੁਰਖ਼ੀਆਂ ਹਨ ਉਹ ਬਿਲਕੁਲ ਬੇਬੁਨਿਆਦ ਹਨ। ਰਾਜਾ ਵੜਿੰਗ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਮੀਟਿੰਗਾਂ ਕਰ ਸਕਦਾ ਹੈ ਅਤੇ ਜੇਕਰ ਕੋਈ ਪਾਰਟੀ ਨੂੰ ਠਿੱਬੀ ਲਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਹ ਬਰਦਾਸ਼ਤ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਸਖ਼ਤ ਕਦਮ, ਸੂਬੇ ’ਤੇ ਚੜ੍ਹੇ 3 ਲੱਖ ਕਰੋੜ ਦੇ ਕਰਜ਼ ਦਾ ਆਡਿਟ ਕਰਵਾਏਗੀ ਸਰਕਾਰ

ਆਮ ਆਦਮੀ ਪਾਰਟੀ ਦਾ ਸ਼ਰਾਫ਼ਤ ਵਾਲਾ ਚਿਹਰਾ ਬੇਨਕਾਬ ਹੋਣ ਲੱਗਾ
ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਵਿਖੇ ਪੰਜਾਬ ਪੁਲਸ ਵਲੋਂ ਕੁਮਾਰ ਵਿਸ਼ਵਾਸ ਦੇ ਘਰ ਛਾਪੇਮਾਰੀ ਅਤੇ ਰੋਪੜ ਵਿਚ ਉਸ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਸ਼ਰਾਫ਼ਤ ਵਾਲਾ ਚਿਹਰਾ ਬੇਨਕਾਬ ਹੋਣ ਲੱਗ ਪਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਕਿਹਾ ਕਿ ਆਪਣੇ ‘ਆਕਾ’ ਕੇਜਰੀਵਾਲ ਨੂੰ ਖੁਸ਼ ਕਰਨ ਲਈ ਅਜਿਹੀਆਂ ਹਰਕਤਾਂ ਨਾ ਕਰਨ। ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਨੋਟਿਸ ਦਾ ਜਵਾਬ ਨਾ ਦਿੱਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਨੁਸ਼ਾਸਨ ਮੇਰੇ ਲਈ ਅਤੇ ਸਭ ਕਾਂਗਰਸੀ ਆਗੂਆਂ ਲਈ ਬਰਾਬਰ ਹੈ ਅਤੇ ਜੋ ਵੀ ਇਸ ਨੂੰ ਭੰਗ ਕਰੇਗਾ ਉਹ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਸਾਡੀ ਗਲਤੀ ਨਾਲ ਕੋਈ ਕਾਂਗਰਸੀ ਆਗੂ ਨਰਾਜ਼ ਹੋ ਕੇ ਬੈਠਾ ਹੈ ਤਾਂ ਉਨ੍ਹਾਂ ਦੀ ਘਰ ਵਾਪਸੀ ਲਈ ਯਤਨ ਜ਼ਰੂਰ ਕੀਤੇ ਜਾਣਗੇ। ਐੱਸ.ਵਾਈ.ਐੱਲ ਅਤੇ ਪੰਜਾਬ ਦੇ ਪਾਣੀ ਦੇ ਮੁੱਦਿਆਂ ’ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦਾ ਇਕ ਬੂੰਦ ਪਾਣੀ ਵੀ ਬਾਹਰ ਨਹੀਂ ਜਾਣ ਦੇਵੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਵਿਧਾਇਕ, ਪੰਜਾਬ ਦੇ ਅਫ਼ਸਰਾਂ ਨੂੰ ਦੋ ਟੁੱਕ ’ਚ ਦਿੱਤਾ ਇਹ ਸੁਨੇਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Raja Warring
  • Captain Amarinder Singh
  • Congress
  • ਰਾਜਾ ਵੜਿੰਗ
  • ਕੈਪਟਨ ਅਮਰਿੰਦਰ ਸਿੰਘ
  • ਕਾਂਗਰਸ

ਕੋਟਫਤੂਹੀ 'ਚ ਵਾਪਰੇ ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ, ਜਵਾਨ ਪੁੱਤਾਂ ਦੀ ਹੋਈ ਮੌਤ

NEXT STORY

Stories You May Like

  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • former cm bc khanduri  passed away
    ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ
  • raja warring seeks clarification from centre on imposing limit on oil purchase
    ਤੇਲ ਖ਼ਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ
  • rajnikant meets mk stalin
    ਚੋਣ ਨਤੀਜਿਆਂ ਦੇ ਐਲਾਨ ਮਗਰੋਂ ਸੁਪਰਸਟਾਰ ਰਜਨੀਕਾਂਤ ਨੇ ਸਾਬਕਾ ਮੁੱਖ ਮੰਤਰੀ ਸਟਾਲਿਨ ਨਾਲ ਕੀਤੀ ਮੁਲਾਕਾਤ
  • amit shah speaks on shubhendu adhikari becoming chief minister
    'ਰਾਹੁਲ ਗਾਂਧੀ ਕਾਰਨ ਟੁੱਟ ਰਿਹਾ ਹੈ 'ਇੰਡੀਆ' ਗਠਜੋੜ', ਸ਼ੁਭੇਂਦੂ ਅਧਿਕਾਰੀ ਦੇ ਮੁੱਖ ਮੰਤਰੀ ਬਣਨ 'ਤੇ ਬੋਲੇ...
  • ravneet singh bittu statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 'ਤੇ ਸਾਧਿਆ ਨਿਸ਼ਾਨਾ
  • 960 crore scam former minister  arrest
    96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ ‘ਚ ਹੜਕੰਪ
  • arshdeep singh will be banned
    ਅਰਸ਼ਦੀਪ ਸਿੰਘ 'ਤੇ ਲੱਗੇਗਾ BAN? ਸਾਬਕਾ ਕ੍ਰਿਕਟਰ ਨੇ ਚੁੱਕੀ ਮੰਗ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
Trending
Ek Nazar
truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government employee news
      ਬਦਲੀ ਤੋਂ ਦੁਖੀ ਚੌਥਾ ਦਰਜਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
    • heatwave in chandigarh
      ਦਿਨ ਹੀ ਨਹੀਂ ਰਾਤਾਂ ਵੀ ਗਰਮ, 'ਲੂ' ਦੇ ਥੱਪੇੜਿਆਂ ਨੇ ਕੀਤਾ ਬੇਹਾਲ
    • punjab huge blast in house
      ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ...
    • holidays in schools
      ਸਕੂਲਾਂ 'ਚ ਹੋ ਗਈ ਛੁੱਟੀ, ਬੱਚਿਆਂ ਨੂੰ ਲੈਣ ਭੱਜੇ ਆਏ ਮਾਪੇ, ਪੂਰੇ ਸ਼ਹਿਰ 'ਚ ਮਚਿਆ...
    • jalandhar businessman  wife
      ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
    • big incident in jalandhar
      ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
    • strict orders for establishments using more than 40 thousand liters of water
      40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ...
    • death case
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ 2 ਡਿਲੀਵਰੀ ਬੁਆਏ ਦੀ ਮੌਤ, ਮੁਲਜ਼ਮ ਗ੍ਰਿਫ਼ਤਾਰ
    • good news for devotees visiting mata vaishno devi
      ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • big news regarding petrol and diesel in punjab
      ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡੀ ਖ਼ਬਰ, ਗੰਭੀਰ ਹੋਣ ਲੱਗੇ ਹਾਲਾਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +