ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਵੇਂ ਸਚਿਨ ਪਾਇਲਟ ਅਗਲੀ ਵਾਰ ਉਨ੍ਹਾਂ ਦੀ ਟਿਕਟ ਵੀ ਕੱਟ ਦੇਣ ਪਰ ਉਹ ਰਾਹੁਲ ਗਾਂਧੀ ਦੇ ਸਿਪਾਹੀ ਬਣ ਕੇ ਰਹਿਣਗੇ ਅਤੇ ਹਮੇਸ਼ਾ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਬਦੌਲਤ ਹੀ ਅੱਜ ਉਹ ਇਸ ਮੁਕਾਮ ’ਤੇ ਹਨ ਅਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਕੁੱਝ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ
ਰਾਜਾ ਵੜਿੰਗ ਨੇ ਕਿਹਾ ਕਿ ਉਹ ਆਪਣੀ ਸਿਆਸੀ ਜ਼ਿੰਦਗੀ 'ਚ ਸਿਰਫ਼ ਇੱਕ ਹੀ ਆਗੂ ਨੂੰ ਆਪਣਾ ਲੀਡਰ ਮੰਨਦੇ ਹਨ ਅਤੇ ਉਹ ਰਾਹੁਲ ਗਾਂਧੀ ਹਨ। ਇਸ ਲਈ ਉਹ ਕਿਸੇ ਅਹੁਦੇ ਜਾਂ ਟਿਕਟ ਦੀ ਖ਼ਾਤਰ ਆਪਣੀ ਵਫ਼ਾਦਾਰੀ ਬਦਲਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਭਵਿੱਖ 'ਚ ਸਚਿਨ ਪਾਇਲਟ ਉਨ੍ਹਾਂ ਦੀ ਟਿਕਟ ਕੱਟ ਦੇਣ ਪਰ ਇਸ ਨਾਲ ਕਾਂਗਰਸ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ’ਤੇ ਕੋਈ ਅਸਰ ਨਹੀਂ ਪਵੇਗਾ।
ਇਹ ਵੀ ਪੜ੍ਹੋ : ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'
ਰਾਜਾ ਵੜਿੰਗ ਦੇ ਇਸ ਬਿਆਨ ਨੂੰ ਪਾਰਟੀ ਹਾਈਕਮਾਨ ਪ੍ਰਤੀ ਭਰੋਸੇ ਅਤੇ ਨਵੇਂ ਸੰਗਠਨਾਤਮਕ ਬਦਲਾਅ ਤੋਂ ਬਾਅਦ ਆਪਣਾ ਸਟੈਂਡ ਸਪੱਸ਼ਟ ਕਰਨ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿਆਸਤ 'ਚ ਅਹੁਦੇ ਅਤੇ ਟਿਕਟਾਂ ਮਿਲਣਾ ਜਾਂ ਨਾ ਮਿਲਣਾ ਵੱਖਰੀ ਗੱਲ ਹੈ ਪਰ ਪਾਰਟੀ ਨਾਲ ਜੁੜੇ ਰਹਿਣਾ ਅਤੇ ਉਸ ਦੀ ਅਗਵਾਈ ਨੂੰ ਸਵੀਕਾਰ ਕਰਨਾ ਉਨ੍ਹਾਂ ਲਈ ਅਹਿਮ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ ਲੈ ਕੇ ਕੀ ਬੋਲੇ, ਵੀਡੀਓ 'ਚ ਸੁਣੋ
NEXT STORY