ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਤੋਂ ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਰਾਸ਼ਟਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਮੁੱਦਾ ਚੁੱਕਣ ਲਈ ਬਾਕਾਇਦਾ ਲੋਕ ਸਭਾ ਦੇ ਜ਼ੀਰੋ ਆਵਰ ਦੌਰਾਨ ਸਮਾਂ ਮੰਗਿਆ ਹੈ। ਉਨ੍ਹਾਂ 1 ਫ਼ਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਵੀ ਇਕ ਦਿਨ ਲਈ ਅੱਗੇ ਪਾਉਣ ਦੀ ਮੰਗ ਚੁੱਕੀ ਹੈ।
ਰਾਜਾ ਵੜਿੰਗ ਨੇ ਲੋਕ ਸਭਾ ਦੇ ਜਨਰਲ ਸਕੱਤਰ ਨੂੰ ਲਿਖੀ ਚਿਠੀ ਵਿਚ ਜ਼ੀਰੋ ਆਵਰ ਵਿਚ ਬੋਲਣ ਲਈ ਸਮਾਂ ਮੰਗਿਆ ਹੈ, ਜਿਸ ਵਿਚ ਉਹ ਸਰਕਾਰ ਅੱਗੇ 1 ਫ਼ਰਵਰੀ ਨੂੰ ਰਾਸ਼ਟਰੀ ਛੁੱਟੀ ਐਲਾਨਣ ਦੀ ਮੰਗ ਕਰਨਗੇ। ਵੜਿੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੈਯੰਤੀ ਨੂੰ ਦੇਸ਼ ਪੱਧਰ 'ਤੇ ਸਨਮਾਨ ਮਿਲਣਾ ਚਾਹੀਦਾ ਹੈ। ਵੜਿੰਗ ਨੇ ਕਿਹਾ ਕਿ ਉਹ ਅਤੇ ਹੋਰ ਸੰਸਦ ਮੈਂਬਰ ਵੀ ਆਪਣੇ ਲੋਕਾਂ ਦੇ ਨਾਲ ਗੁਰੂ ਰਵਿਦਾਸ ਜੈਯੰਤੀ ਮਨਾਉਣੀ ਚਾਹੁੰਦੇ ਹਨ, ਇਸ ਲਈ ਬਜਟ ਸੈਸ਼ਨ ਨੂੰ ਵੀ ਉਸ ਦਿਨ ਲਈ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਸਗੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਜੈਯੰਤੀ ਨੂੰ ਸਨਮਾਨ ਦੇਣਾ ਦੇਸ਼ ਨੂੰ ਜੋੜਣ ਦਾ ਕੰਮ ਕਰੇਗਾ।
ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ
NEXT STORY