ਲੁਧਿਆਣਾ- ਲੁਧਿਆਣਾ ਤੋਂ ਐੱਮ.ਪੀ. ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਨੇ ਐਕਸ ਉੱਤੇ ਪੋਸਟ ਵਿਚ ਕਿਹਾ ਕਿ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ 'ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਅਸੀਂ 6 ਦਹਾਕਿਆਂ ਤੋਂ ਵੱਧ ਸਮੇਂ ਤਕ ਪੰਜਾਬ ਦੀ ਸੇਵਾ ਕਰਨ ਵਾਲੇ ਧਰਤੀ ਦੇ ਇਕ ਮਹਾਨ ਪੁੱਤਰ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਵਜੋਂ ਸੇਵਾ ਨਿਭਾਉਣ ਤੋਂ ਇਲਾਵਾ ਸੂਬਾ ਅਤੇ ਰਾਸ਼ਟਰੀ ਰਾਜਨੀਤੀ 'ਚ ਵੀ ਮਹੱਤਵਪੂਰਨ ਅਤੇ ਸਕਾਰਾਤਮਕ ਯੋਗਦਾਨ ਪਾਇਆ। ਉਹ ਸ਼ਾਇਦ ਸੂਬੇ ਦੀਆਂ ਉਨ੍ਹਾਂ ਆਖਰੀ ਮਹਾਨ ਹਸਤੀਆਂ 'ਚੋਂ ਇਕ ਸਨ ਜੋ ਪੰਜਾਬ ਦੇ ਘਟਨਾਪੂਰਨ ਇਤਿਹਾਸ ਦੇ ਗਵਾਹ ਸਨ। ਉਨ੍ਹਾਂ ਦੇ ਦਿਹਾਂਤ ਨਾਲ ਪੈਣ ਵਾਲਾ ਘਾਟਾ ਪੂਰਾ ਕਰਨਾ ਬੇਹੱਦ ਮੁਸ਼ਕਿਲ ਹੋਵੇਗਾ।
ਜ਼ਿਕਰਯੋਗ ਹੈ ਕਿ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ।
ਪੰਜਾਬ 'ਚ Mock Drill ਦਾ ਬਦਲਿਆ ਸਮਾਂ! ਹੁਣ ਇਸ ਦਿਨ ਵਜਣਗੇ ਖਤਰੇ ਦੇ ਘੁੱਗੂ
NEXT STORY