ਨਵੀਂ ਦਿੱਲੀ- 18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਸੰਸਦ 'ਚ ਪਹਿਲਾ ਸੈਸ਼ਨ ਚੱਲ ਰਿਹਾ ਹੈ। ਸ਼ੁਰੂਆਤ ਤੋਂ ਹੀ ਇਸ ਸੈਸ਼ਨ 'ਚ ਜ਼ੋਰ-ਸ਼ੋਰ ਨਾਲ ਸਰਕਾਰ ਤੇ ਵਿਰੋਧੀ ਧਿਰ ਇਕ ਦੂਜੇ 'ਤੇ ਤਿੱਖੇ ਹਮਲੇ ਬੋਲ ਰਹੇ ਹਨ।
ਇਸੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਗੱਲ ਰੱਖਣੀ ਸ਼ੁਰੂ ਕੀਤੀ। ਉਨ੍ਹਾਂ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ 'ਚ ਕੀਤੀ ਤੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਫਕੀਰਾਂ ਦੀ ਧਰਤੀ ਹੈ, ਜੋ ਕਿ ਜਵਾਨਾਂ ਤੇ ਕਿਸਾਨਾਂ ਦੀ ਧਰਤੀ ਵਜੋਂ ਜਾਣੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਸਰਕਾਰ ਪੰਜਾਬ ਨਾਲ ਦੁਸ਼ਮਣਾਂ ਵਾਲਾ ਵਰਤਾਓ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਦੀ-ਕਦੀ ਉਨ੍ਹਾਂ ਨੂੰ ਲੱਗਦਾ ਹੈ ਕਿ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਹੀ ਨਹੀਂ ਸਮਝਦੀ। ਉਨ੍ਹਾਂ ਅੱਗੇ ਕਿਸਾਨਾਂ ਬਾਰੇ ਬੋਲਦੇ ਹੋਏ ਕਿਹਾ ਕਿ ਜੋ ਸਰਕਾਰ ਪੂਰੇ ਦੇਸ਼ ਦਾ ਢਿੱਡ ਭਰਦਾ ਹੈ, ਉਸ ਨੂੰ ਧਰਨੇ ਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਦਿੱਲੀ ਦੇਸ਼ ਦਾ ਹੀ ਹਿੱਸਾ ਹੈ, ਪਰ ਫ਼ਿਰ ਵੀ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸੇ ਕਾਰਨ ਪਿਛਲੇ ਡੇਢ ਸਾਲ ਤੋਂ ਉਹ ਭੱਖਦੀ ਗਰਮੀ 'ਚ ਸੜਕਾਂ 'ਤੇ ਬੈਠੇ ਹੋਏ ਹਨ।
ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ 'ਤੇ ਵੀ ਤਿੱਖੇ ਵਾਰ ਕੀਤੇ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ 'ਚ ਜਾਣੇ ਜਾਂਦੇ ਗਾਇਕ ਸਿੱਧੂ ਮੂਸੇਵਾਲਾ, ਜਿਸ ਦੇ ਗੀਤ ਅੱਜ ਵੀ ਬਿੱਲਬੋਰਡ 'ਚ ਛਾਏ ਹੋਏ ਹਨ। ਉਸ ਨੂੰ ਪੰਜਾਬ, ਕੇਰਲ, ਤਾਮਿਲਨਾਡੂ ਤੋਂ ਲੈ ਕੇ ਨਿਊਯਾਰਕ ਤੱਕ ਬੱਚਾ-ਬੱਚਾ ਜਾਣਦਾ ਹੈ, ਉਸ ਨੂੰ ਤਿਹਾੜ ਜੇਲ੍ਹ 'ਚ ਬੈਠੇ ਇਕ ਗੈਂਗਸਟਰ ਨੇ ਮਰਵਾ ਦਿੱਤਾ। ਇਹੀ ਨਹੀਂ, ਉਸ ਨੇ ਜੇਲ੍ਹ 'ਚ ਬੈਠ ਕੇ ਇੰਟਰਵਿਊ ਵੀ ਦਿੱਤਾ, ਜਿਸ 'ਚ ਉਸ ਨੇ ਇਹ ਮੰਨਿਆ ਕਿ ਉਸੇ ਨੇ ਮੂਸੇਵਾਲਾ ਦਾ ਕਤਲ ਕਰਵਾਇਆ ਹੈ। ਮੂਸੇਵਾਲਾ ਆਪਣੇ ਮਾਂ-ਪਿਓ ਦਾ ਇਕਲੌਤਾ ਪੁੱਤਰ ਸੀ, ਜਿਸ ਨੂੰ ਮਾਰ ਕੇ ਉਸ ਨੇ ਸਿੱਧੂ ਦੇ ਮਾਂ-ਪਿਓ ਕੋਲੋਂ ਜੀਣ ਦਾ ਆਸਰਾ ਹੀ ਖੋਹ ਲਿਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ਦੇਸ਼ 'ਚ ਉਦਯੋਗ ਦੀ ਮੌਜੂਦਾ ਹਾਲਾਤ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੀ ਇਕਾਨਮੀ ਨੂੰ ਦੁੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣਾ ਚਾਹੁੰਦੀ ਹੈ, ਪਰ ਇਹ ਕਿਵੇਂ ਹੋ ਸਕਦਾ ਹੈ, ਜਦੋਂ ਦੇਸ਼ ਦਾ ਉਦਯੋਗ ਹੀ ਕੋਈ ਸਮਰਥਨ ਨਾ ਮਿਲਣ ਕਾਰਨ ਨਾਕਾਮੀ ਵੱਲ ਵਧਦਾ ਜਾ ਰਿਹਾ ਹੋਵੇ।
ਇਹ ਵੀ ਪੜ੍ਹੋ- ਮੀਂਹ ਨੇ ਦੇਸ਼ ਦੇ ਕਈ ਇਲਾਕਿਆਂ 'ਚ ਮਚਾਈ ਭਾਰੀ ਤਬਾਹੀ, ਪੰਜਾਬ 'ਚ ਵੀ ਜਾਰੀ ਹੋਇਆ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਪ੍ਰੀਖਿਆ ਕੇਂਦਰ 'ਚ ਦਾਖਲੇ ਨੂੰ ਲੈ ਕੇ ਅੰਮ੍ਰਿਤਧਾਰੀ ਬੀਬੀਆਂ ਨਾਲ ਹੋਏ ਸਲੂਕ 'ਤੇ ਕਾਰਵਾਈ ਨਾ ਹੋਣ ਕਾਰਨ ਕੌਮ ਪ੍ਰੇਸ਼ਾਨ
NEXT STORY