ਨਾਭਾ (ਰਾਹੁਲ) : ਨਵੀਂ ਜ਼ਿਲ੍ਹਾ ਜੇਲ੍ਹ 'ਚ ਬੰਦ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਪੁੱਜੇ। ਕਰੀਬ ਇੱਕ ਘੰਟਾ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਦੀ ਜੇਲ੍ਹ ਅੰਦਰ ਮੁਲਾਕਾਤ ਹੋਈ। ਇਸ ਮੌਕੇ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ 'ਤੇ ਸ਼ਬਦੀ ਹਮਲੇ ਕੀਤੇ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਮੇਅਰ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ, ਪੜ੍ਹੋ ਕੀ ਹੈ ਪੂਰਾ ਮਾਮਲਾ
ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਜਾਣ-ਬੁੱਝ ਕੇ ਫਸਾਇਆ ਗਿਆ ਹੈ। ਉਨ੍ਹਾਂ 'ਤੇ ਐੱਨ. ਡੀ. ਪੀ. ਸੀ. ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਨੂੰ ਲੀਹਾ 'ਤੇ ਲਿਜਾਣ ਲਈ ਤੁਸੀਂ ਇੱਕਜੁੱਟ ਹੋਵੋ ਅਤੇ ਤੁਸੀਂ ਬਹਿਸ-ਬਹਿਸਾਈ ਨਾ ਕਰੋ। ਇਸ ਮੌਕੇ ਰਾਜਾ ਵੜਿੰਗ ਨੇ ਮੰਡੀ ਵਿਖੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਗੁਰਗਾ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜਾਮ
ਉਨ੍ਹਾਂ ਨਾਲ ਮੁਲਾਕਾਤ ਮਗਰੋਂ ਕਿਸਾਨਾਂ ਨੇ ਕਿਹਾ ਕਿ ਰਾਜਾ ਵੜਿੰਗ ਵਲੋਂ ਸਿਆਸਤ ਕੀਤੀ ਜਾ ਰਹੀ ਹੈ ਕਿਉਂਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਵੀ ਇਹੀ ਹਾਲ ਸੀ। ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 48 ਘੰਟਿਆਂ ਅੰਦਰ ਲਿਫਟਿੰਗ ਸ਼ੁਰੂ ਨਾ ਹੋਈ ਤਾਂ ਉਹ ਕਾਂਗਰਸੀ ਵਰਕਰ ਦਿਨ-ਰਾਤ ਧਰਨੇ 'ਤੇ ਬੈਠਣਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ
NEXT STORY