Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:00:59 PM

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ ਲੈ ਕੇ ਕੀ ਬੋਲੇ, ਵੀਡੀਓ 'ਚ ਸੁਣੋ

PUNJAB News Punjabi(ਪੰਜਾਬ)

ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ ਲੈ ਕੇ ਕੀ ਬੋਲੇ, ਵੀਡੀਓ 'ਚ ਸੁਣੋ

  • Edited By Babita,
  • Updated: 11 Oct, 2026 04:32 PM
Chandigarh
raja warring mentioned channi s name from the stage
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਨਵੇਂ ਪ੍ਰਧਾਨ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।  ਵੜਿੰਗ ਨੇ ਸਟੇਜ ਤੋਂ ਚਰਨਜੀਤ ਸਿੰਘ ਚੰਨੀ ਨੂੰ ਸਤਿਕਾਰਯੋਗ ਸਾਬਕਾ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਨੂੰ ਸੀਨੀਅਰ ਆਗੂ ਅਤੇ ਰਾਣਾ ਕੇ. ਪੀ. ਸਿੰਘ ਨੂੰ ਸਤਿਕਾਰਯੋਗ ਆਗੂ ਕਹਿ ਕੇ ਸੰਬੋਧਨ ਕੀਤਾ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਦਾ ਨਾਂ ਲੈਂਦਿਆਂ ਇਹ ਵੀ ਕਹਿ ਦਿੱਤਾ ਕਿ ਭਾਵੇਂ ਉਨ੍ਹਾਂ ਦਾ ਕੋਈ ਨਾ ਲਵੇ ਨਾ ਲਵੇ ਪਰ ਉਨ੍ਹਾਂ ਲਈ ਸਭ ਸਤਿਕਾਰਯੋਗ ਹਹਨ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਉਨ੍ਹਾਂ ਨਾਲੋਂ ਕਈ ਗੁਣਾ ਚੰਗੇ ਪ੍ਰਧਾਨ ਸਾਬਤ ਹੋਣਗੇ ਅਤੇ ਉਹ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਉਹ ਰਾਹੁਲ ਗਾਂਧੀ ਦੇ ਸਿਪਾਹੀ ਹਨ ਅਤੇ ਕਾਂਗਰਸ ਪਾਰਟੀ ਦੇ ਨਾਲ ਹਮੇਸ਼ਾ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਪਰਗਟ ਸਿੰਘ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਦਾ ਸਤਿਕਾਰ ਕਰਦੇ ਹਨ ਅਤੇ ਨਵੇਂ ਪ੍ਰਧਾਨ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ। ਤਾਜਪੋਸ਼ੀ ਸਮਾਗਮ ਦੌਰਾਨ ਆਪਣੇ ਸੰਬੋਧਨ 'ਚ ਰਾਜਾ ਵੜਿੰਗ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਵੱਡਾ ਪਰਿਵਾਰ ਹੈ ਅਤੇ ਇਸ 'ਚ ਅਹੁਦਿਆਂ ਦੀ ਤਬਦੀਲੀ ਹੁੰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਦੀ ਕੁਰਸੀ ਕਿਸੇ ਇੱਕ ਵਿਅਕਤੀ ਦੀ ਸਥਾਈ ਜਾਇਦਾਦ ਨਹੀਂ ਹੁੰਦੀ, ਸਗੋਂ ਇਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਹੈ, ਜਿਸ ਨੂੰ ਹਰ ਆਗੂ ਨੇ ਆਪਣੀ ਸਮਰੱਥਾ ਅਨੁਸਾਰ ਨਿਭਾਉਣਾ ਹੁੰਦਾ ਹੈ। ਇਸ ਲਈ ਜਦੋਂ ਪਾਰਟੀ ਹਾਈਕਮਾਨ ਕਿਸੇ ਹੋਰ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਸ ਦਾ ਸਵਾਗਤ ਕਰਨਾ ਅਤੇ ਉਸ ਦੇ ਨਾਲ ਖੜ੍ਹਨਾ ਹਰ ਕਾਂਗਰਸੀ ਦਾ ਫਰਜ਼ ਹੈ।

ਰਾਹੁਲ ਗਾਂਧੀ ਦਾ ਸਿਪਾਹੀ ਹਾਂ, ਕਾਂਗਰਸ ਨਾਲ ਕੋਈ ਕਿੰਤੂ-ਪ੍ਰੰਤੂ ਨਹੀਂ

ਰਾਜਾ ਵੜਿੰਗ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਆਪਣਾ ਆਗੂ ਮੰਨਦੇ ਹਨ ਅਤੇ ਉਨ੍ਹਾਂ ਦੇ ਫ਼ੈਸਲੇ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਕੁੱਝ ਦਿੱਤਾ ਹੈ ਅਤੇ ਇਸ ਲਈ ਉਹ ਪਾਰਟੀ ਦੇ ਰਿਣੀ ਹਨ। ਜੇਕਰ ਉਹ ਇਹ ਕਹਿਣ ਕਿ ਪ੍ਰਧਾਨਗੀ ਦਾ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਵੇਗੀ ਜਾਂ ਉਨ੍ਹਾਂ ਨੂੰ ਪਹਿਲਾਂ ਵਰਗੀ ਅਹਿਮੀਅਤ ਨਹੀਂ ਮਿਲੇਗੀ ਤਾਂ ਇਹ ਉਨ੍ਹਾਂ ਦੀ ਆਪਣੀ ਸੋਚ ਹੋਵੇਗੀ ਪਰ ਉਹ ਅਜਿਹਾ ਨਹੀਂ ਸੋਚਦੇ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਭਵਿੱਖ 'ਚ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਅਹੁਦਾ ਨਾ ਦਿੱਤਾ ਜਾਵੇ ਜਾਂ ਚੋਣ ਲੜਨ ਦਾ ਮੌਕਾ ਵੀ ਨਾ ਮਿਲੇ ਪਰ ਇਸ ਨਾਲ ਕਾਂਗਰਸ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ 'ਚ ਕੋਈ ਕਮੀ ਨਹੀਂ ਆਵੇਗੀ। ਉਹ ਰਾਹੁਲ ਗਾਂਧੀ ਦੇ ਸਿਪਾਹੀ ਬਣ ਕੇ ਰਹਿਣਗੇ ਅਤੇ ਪਾਰਟੀ ਦੇ ਫ਼ੈਸਲਿਆਂ ਅਨੁਸਾਰ ਕੰਮ ਕਰਦੇ ਰਹਿਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਜਿਹੜਾ ਸਨਮਾਨ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਉਹ ਕਦੇ ਨਹੀਂ ਭੁੱਲ ਸਕਦੇ।  ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਕਿਸੇ ਆਗੂ ਨਾਲ ਨਿੱਜੀ ਵਿਰੋਧ ਨਹੀਂ ਹੈ। ਪਾਰਟੀ ਦੇ ਅੰਦਰ ਵਿਚਾਰਾਂ ਦਾ ਅੰਤਰ ਹੋ ਸਕਦਾ ਹੈ, ਪਰ ਇਸ ਨੂੰ ਨਿੱਜੀ ਦੁਸ਼ਮਣੀ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਆਪਣੀ ਗੱਲ ਸਪੱਸ਼ਟ ਕੀਤੀ ਸੀ ਕਿ ਉਹ ਪਾਰਟੀ ਦੇ ਫ਼ੈਸਲੇ ਨੂੰ ਸਵੀਕਾਰ ਕਰਨਗੇ ਅਤੇ ਨਵੇਂ ਪ੍ਰਧਾਨ ਨਾਲ ਮਿਲ ਕੇ ਕੰਮ ਕਰਨਗੇ।

ਇਹ ਵੀ ਪੜ੍ਹੋ : ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'

ਪਰਗਟ ਸਿੰਘ ਨੂੰ ਵੱਡੇ ਦਿਲ ਨਾਲ ਦਿੱਤੀ ਵਧਾਈ

ਆਪਣੇ ਭਾਸ਼ਣ ਦੌਰਾਨ ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਆਪਣੇ ਅੰਦਾਜ਼ 'ਚ ਕਿਹਾ ਕਿ ਕੁੱਝ ਲੋਕ ਕਹਿ ਰਹੇ ਸਨ ਕਿ ਉਨ੍ਹਾਂ ਦਾ ਦਿਲ ਛੋਟਾ ਹੈ, ਪਰ ਉਹ ਵੱਡਾ ਗੁਲਦਸਤਾ ਲੈ ਕੇ ਆਪਣੇ ਭਰਾ ਨੂੰ ਮੁਬਾਰਕਬਾਦ ਦੇਣ ਆਏ ਹਨ। ਇਸ ਟਿੱਪਣੀ ਰਾਹੀਂ ਉਨ੍ਹਾਂ ਨੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਕਿ ਪ੍ਰਧਾਨਗੀ ਦੇ ਅਹੁਦੇ ਤੋਂ ਹਟਣ ਦੇ ਬਾਵਜੂਦ ਉਨ੍ਹਾਂ ਦੇ ਮਨ 'ਚ ਪਾਰਟੀ ਜਾਂ ਨਵੇਂ ਪ੍ਰਧਾਨ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਉਨ੍ਹਾਂ ਦੇ ਵੱਡੇ ਭਰਾ ਵਾਂਗ ਹਨ ਅਤੇ ਉਹ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਪਰਗਟ ਸਿੰਘ ਆਪਣੇ ਤਜੁਰਬੇ, ਖੇਡਾਂ ਨਾਲ ਜੁੜੇ ਅਨੁਸ਼ਾਸਨ ਅਤੇ ਸਿਆਸੀ ਸਮਝ ਦੇ ਆਧਾਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇੱਕ ਚੰਗੇ ਖਿਡਾਰੀ ਰਹੇ ਹਨ ਅਤੇ ਹੁਣ ਉਨ੍ਹਾਂ ਤੋਂ ਇੱਕ ਚੰਗੇ ਸੰਗਠਨਾਤਮਕ ਆਗੂ ਵਜੋਂ ਵੀ ਕੰਮ ਕਰਨ ਦੀ ਉਮੀਦ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਸਾਰੇ ਆਗੂਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਪ੍ਰਧਾਨ ਦੀ ਸਫ਼ਲਤਾ ਸਿਰਫ਼ ਉਸ ਦੇ ਨਿੱਜੀ ਕੰਮਾਂ ਨਾਲ ਨਹੀਂ, ਸਗੋਂ ਇਸ ਗੱਲ ਨਾਲ ਵੀ ਤੈਅ ਹੁੰਦੀ ਹੈ ਕਿ ਉਹ ਪਾਰਟੀ ਦੇ ਹਰ ਵਰਗ ਨੂੰ ਕਿੰਨੀ ਅਹਿਮੀਅਤ ਦਿੰਦਾ ਹੈ।

ਨੌਜਵਾਨਾਂ ਅਤੇ ਸੰਘਰਸ਼ ਕਰਨ ਵਾਲੇ ਵਰਕਰਾਂ ਨੂੰ ਨਾ ਭੁੱਲਿਆ ਜਾਵੇ

ਰਾਜਾ ਵੜਿੰਗ ਨੇ ਆਪਣੇ ਭਾਸ਼ਣ 'ਚ ਨੌਜਵਾਨ ਕਾਂਗਰਸੀ ਆਗੂਆਂ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪਿੱਛੇ ਬੈਠੇ ਨੌਜਵਾਨਾਂ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਅਤੇ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਹੈ। ਇਨ੍ਹਾਂ ਵਰਕਰਾਂ ਨੇ ਮੁਸ਼ਕਲ ਹਾਲਾਤਾਂ 'ਚ ਪਾਰਟੀ ਲਈ ਕੰਮ ਕੀਤਾ, ਸੰਘਰਸ਼ਾਂ 'ਚ ਹਿੱਸਾ ਲਿਆ ਅਤੇ ਵਾਟਰ ਕੈਨਨਾਂ ਦਾ ਸਾਹਮਣਾ ਵੀ ਕੀਤਾ। ਇਸ ਲਈ ਉਨ੍ਹਾਂ ਦੀ ਮਿਹਨਤ ਨੂੰ ਨਜ਼ਰ-ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰਧਾਨ, ਮੰਡਲ ਪੱਧਰ ਦੇ ਅਹੁਦੇਦਾਰ ਅਤੇ ਬੂਥਾਂ ’ਤੇ ਕੰਮ ਕਰਨ ਵਾਲੇ ਵਰਕਰ ਪਾਰਟੀ ਦੀ ਅਸਲ ਤਾਕਤ ਹਨ। ਇਹ ਲੋਕ ਆਪਣੇ ਆਗੂਆਂ ਦੇ ਨਾਲ ਖੜ੍ਹੇ ਰਹਿੰਦੇ ਹਨ, ਚੋਣਾਂ ਦੌਰਾਨ ਘਰ-ਘਰ ਜਾ ਕੇ ਪ੍ਰਚਾਰ ਕਰਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਂਦੇ ਹਨ ਪਰ ਜਦੋਂ ਇਨ੍ਹਾਂ ਨੂੰ ਜ਼ਿੰਮੇਵਾਰੀ ਜਾਂ ਮੌਕਾ ਦੇਣ ਦੀ ਵਾਰੀ ਆਉਂਦੀ ਹੈ ਤਾਂ ਕਈ ਵਾਰ ਇਨ੍ਹਾਂ ਦੀ ਮਿਹਨਤ ਨੂੰ ਬਣਦਾ ਸਨਮਾਨ ਨਹੀਂ ਮਿਲਦਾ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਹੜੇ ਨੌਜਵਾਨ ਮੁਸ਼ਕਲ ਸਮੇਂ 'ਚ ਕਾਂਗਰਸ ਦੇ ਨਾਲ ਖੜ੍ਹੇ ਰਹੇ, ਉਨ੍ਹਾਂ ਨੂੰ ਭਵਿੱਖ 'ਚ ਅੱਗੇ ਵੱਧਣ ਦਾ ਮੌਕਾ ਮਿਲੇ। ਉਨ੍ਹਾਂ ਅਨੁਸਾਰ ਜੇਕਰ ਵਰਕਰਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦਾ ਮਨੋਬਲ ਪ੍ਰਭਾਵਿਤ ਹੋ ਸਕਦਾ ਹੈ। ਇਸ ਲਈ ਨਵੇਂ ਪ੍ਰਧਾਨ ਨੂੰ ਸੰਗਠਨ ਦੀ ਮਜ਼ਬੂਤੀ ਦੇ ਨਾਲ-ਨਾਲ ਵਰਕਰਾਂ ਦੀਆਂ ਉਮੀਦਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

ਰਾਹੁਲ ਗਾਂਧੀ ਅੱਗੇ ਨੌਜਵਾਨਾਂ ਲਈ ਰੱਖੀ ਮੰਗ

ਰਾਜਾ ਵੜਿੰਗ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਨੌਜਵਾਨਾਂ ਅਤੇ ਪਾਰਟੀ ਲਈ ਸੰਘਰਸ਼ ਕਰਨ ਵਾਲੇ ਵਰਕਰਾਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਆਗੂਆਂ ਵਿਚਾਲੇ ਹੋਈ ਹਰ ਗੱਲ ਨੂੰ ਜਨਤਕ ਕਰਨਾ ਠੀਕ ਨਹੀਂ ਹੁੰਦਾ, ਪਰ ਉਹ ਇੱਕ ਅਹਿਮ ਗੱਲ ਸਾਂਝੀ ਕਰਨਾ ਚਾਹੁੰਦੇ ਹਨ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਪਾਰਟੀ ਦੇ ਨੌਜਵਾਨ ਵਰਕਰਾਂ ਨੂੰ ਨਾ ਭੁੱਲਣ ਦੀ ਅਪੀਲ ਕੀਤੀ ਸੀ।  ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਪਿਛਲੇ ਸਾਲਾਂ ਦੌਰਾਨ ਉਨ੍ਹਾਂ ਅਤੇ ਕਾਂਗਰਸ ਪਾਰਟੀ ਦੇ ਨਾਲ ਡਟ ਕੇ ਖੜ੍ਹੇ ਰਹੇ ਹਨ, ਉਨ੍ਹਾਂ ਨੂੰ ਸਿਰਫ਼ ਨਾਅਰੇ ਲਗਾਉਣ ਜਾਂ ਚੋਣਾਂ ਵੇਲੇ ਭੀੜ ਇਕੱਠੀ ਕਰਨ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਨੂੰ ਪਾਰਟੀ ਵਿੱਚ ਅੱਗੇ ਵੱਧਣ ਅਤੇ ਚੋਣਾਂ ਲੜਨ ਦੇ ਮੌਕੇ ਵੀ ਮਿਲਣੇ ਚਾਹੀਦੇ ਹਨ।  ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਟਿਕਟਾਂ ਦੀ ਵੰਡ ਹੁੰਦੀ ਹੈ ਤਾਂ ਅਕਸਰ ਕਈ ਆਗੂ ਆਪਣੇ-ਆਪਣੇ ਸਮਰਥਕਾਂ ਨੂੰ ਟਿਕਟ ਦਿਵਾਉਣ ਦੀ ਕੋਸ਼ਿਸ਼ ਕਰਦੇ ਹਨ ਪਰ ਪਾਰਟੀ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਕਿਹੜੇ ਉਮੀਦਵਾਰ ਨੇ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਹੈ, ਕਿਸ ਨੇ ਮੁਸ਼ਕਲ ਸਮੇਂ 'ਚ ਪਾਰਟੀ ਦਾ ਸਾਥ ਦਿੱਤਾ ਹੈ ਅਤੇ ਕਿਸ ਵਿੱਚ ਲੋਕਾਂ ਦੇ ਵਿਚਕਾਰ ਰਹਿ ਕੇ ਚੋਣ ਲੜਨ ਦੀ ਸਮਰੱਥਾ ਹੈ।  ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਅੱਗੇ ਲਿਆਉਣ ਨਾਲ ਕਾਂਗਰਸ ਦੀ ਜੱਥੇਬੰਦੀ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਿੱਚ ਨਵੀਂ ਊਰਜਾ ਆਵੇਗੀ। ਉਨ੍ਹਾਂ ਦੀ ਮੰਗ ਸੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਸੰਘਰਸ਼ ਕਰਨ ਵਾਲੇ ਨੌਜਵਾਨਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਵੇ, ਤਾਂ ਜੋ ਉਹ ਵੀ ਪਾਰਟੀ ਦੀ ਸਫ਼ਲਤਾ ਵਿੱਚ ਆਪਣਾ ਯੋਗਦਾਨ ਪਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


 

  • Raja Warring
  • Charanjit Channi
  • Pargat Singh
  • ਰਾਜਾ ਵੜਿੰਗ
  • ਚਰਨਜੀਤ ਚੰਨੀ
  • ਪਰਗਟ ਸਿੰਘ

ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ 'ਚ ਡਿੱਗੀਆਂ

NEXT STORY

Stories You May Like

  • entry of warring and channi in the coronation of pargat singh
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ
  • madan lal jalalpur  s statement regarding raja warring
    ਰਾਜਾ ਵੜਿੰਗ ਨੂੰ ਲੈ ਕੇ ਮਦਨ ਲਾਲ ਜਲਾਲਪੁਰ ਦਾ ਬਿਆਨ, ਪੜ੍ਹੋ ਕੀ ਕਿਹਾ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • raja warring on charanjit channi
    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ (ਵੀਡੀਓ)
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • pargat singh charanjit channi raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ ਹਾਜ਼ਰੀ ਬਣੇਗੀ ਚਰਚਾ ਦਾ ਵਿਸ਼ਾ
  • this big congress leader came out in favor of raja warring
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆਂ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • ban on carrying weapons during wedding ceremonies in ferozepur
      ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • death case
      ਟਰੇਨ ਤੋਂ ਡਿੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ
    • jathedar daduwal strongly condemns the murder of parvinder jhota
      ਪਰਵਿੰਦਰ ਝੋਟੇ ਦੇ ਕਤਲ ਦੀ ਜੱਥੇਦਾਰ ਦਾਦੂਵਾਲ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਨੂੰ...
    • raja warring statement
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ...
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +