ਚੰਡੀਗੜ੍ਹ (ਮਨਜੋਤ): ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਲੁਧਿਆਣਾ ’ਚ ਆਈ.ਆਈ.ਆਈ.ਟੀ. ਸਥਾਪਤ ਕਰਨ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਸਿਵਲ ਹਸਪਤਾਲ 'ਚ ਜਾਅਲੀ ਡਾਕਟਰ ਨੇ ਬਜ਼ੁਰਗ ਨਾਲ ਕਰ 'ਤਾ ਕਾਂਡ, CMO ਕੋਲ ਪਹੁੰਚੀ ਸ਼ਿਕਾਇਤ
ਉਨ੍ਹਾਂ ਕਿਹਾ ਕਿ ਲੁਧਿਆਣਾ ਸਿਰਫ਼ ਪੰਜਾਬ ਦਾ ਸਭ ਤੋਂ ਵੱਡਾ ਸ਼ਹਿਰ ਹੀ ਨਹੀਂ ਹੈ ਸਗੋਂ ਉੱਤਰੀ ਭਾਰਤ ਦਾ ਉਦਯੋਗਿਕ ਕੇਂਦਰ ਵੀ ਹੈ। ਸ਼ਹਿਰ ਆਈ. ਟੀ. ਖੇਤਰ ’ਚ ਤੇਜ਼ੀ ਨਾਲ ਵਧ ਰਿਹਾ ਹੈ ਤੇ ਇਸ ਸਮੇਂ ਸਾਡੇ ਨੌਜਵਾਨਾਂ ਨੂੰ ਆਈ. ਟੀ. ਖੇਤਰ ’ਚ ਜ਼ਰੂਰੀ ਹੁਨਰ ਤੇ ਗਿਆਨ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਤਿਗੁਰੂ ਰਾਮ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ ਲੁਧਿਆਣਾ ’ਚ ਮਕੈਨੀਕਲ ਇੰਜੀਨੀਅਰਿੰਗ ਡਿਪਲੋਮਾ ਕੋਰਸ ਸ਼ੁਰੂ ਕਰਨ ਲਈ ਸੱਦਾ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਰਿਸ਼ ਦਾ ਕਹਿਰ, ਘਰ ਦੀ ਛੱਤ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 4 ਸਾਲਾ ਮਾਸੂਮ ਦੀ ਮੌਤ
NEXT STORY