ਚੰਡੀਗੜ੍ਹ- ਪੰਚਾਇਤੀ ਚੋਣਾਂ ਵਾਲੇ ਦਿਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਵੀ ਹੋ ਚੁੱਕਾ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ- ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ 2024 ਦੀਆਂ ਲੋਕ ਸਭਾ ਸੀਟਾਂ ਦੌਰਾਨ ਖ਼ਾਲੀ ਹੋ ਗਈਆਂ ਸਨ, ਨੂੰ ਭਰਨ ਲਈ ਹੁਣ 13 ਨਵੰਬਰ ਨੂੰ ਇਨ੍ਹਾਂ ਸੀਟਾਂ ‘ਤੇ ਚੋਣਾਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਨਵਬੰਰ ਨੂੰ ਆਉਣਗੇ। ਇਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ।
ਇਸ ਦੌਰਾਨ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਗਲੇ ਕੁਝ ਹੀ ਦਿਨਾਂ 'ਚ ਪੰਜਾਬ ਦੀਆਂ ਇਨ੍ਹਾਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- 1.07 ਲੱਖ ਰੁਪਏ ਬਿਜਲੀ ਦਾ ਬਿੱਲ ! ਖ਼ਪਤਕਾਰ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ, ਆਇਆ ਦਿਲਚਸਪ ਫ਼ੈਸਲਾ
ਇਸ ਦੌਰਾਨ ਉਨ੍ਹਾਂ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਚੋਣ ਲੜਨ ਨੂੰ ਲੈ ਕੇ ਵੀ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਕਿਹਾ ਕਿ ਅੰਮ੍ਰਿਤਾ ਪੰਜਾਬ ਕਾਂਗਰਸ ਪ੍ਰਧਾਨ ਪ੍ਰਧਾਨ ਦੀ ਪਤਨੀ ਹੈ ਤੇ ਇਸ ਕਾਰਨ ਉਹ ਸਿੱਧੇ ਤੌਰ ‘ਤੇ ਉਨ੍ਹਾਂ ਲਈ ਉਮੀਦਵਾਰ ਵਜੋਂ ਅਰਜ਼ੀ ਨਹੀਂ ਦੇ ਸਕਦੇ। ਉਨ੍ਹਾਂ ਦੇ ਚੋਣ ਲੜਨ ਜਾਂ ਨਾ ਲੜਨ ਤੇ ਟਿਕਟ ਦੇਣ ਬਾਰੇ ਪਾਰਟੀ ਦੀ ਹਾਈਤਕਮਾਂਡ, ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਤੇ ਦੇਵੇਂਦਰ ਯਾਦਵ ਵੱਲੋਂ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਕਾਰਨ ਡੇਰਾ ਬਾਬਾ ਨਾਨਕ ਦੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ, ਜਦਕਿ ਰਾਜ ਕੁਮਾਰ ਚੱਬੇਵਾਲ ਵੱਲੋਂ ਜਿੱਤ ਦਰਜ ਕਰਨ ਤੋਂ ਬਾਅਦ ਅਸਤੀਫ਼ਾ ਦੇਣ ਮਗਰੋਂ ਚੱਬੇਵਾਲ, ਪਾਰਟੀ ਪ੍ਰਧਾਨ ਰਾਜਾ ਵੜਿੰਗ ਦੇ ਜਿੱਤਣ ਮਗਰੋਂ ਗਿੱਦੜਬਾਹਾ ਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦਿੱਤੇ ਅਸਤੀਫ਼ੇ ਕਾਰਨ ਬਰਨਾਲਾ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਸੀ, ਜਿਨ੍ਹਾਂ ਦਾ ਵਿਧਾਇਕ ਹੁਣ 13 ਨਵੰਬਰ ਨੂੰ ਚੋਣਾਂ ਹੋਣ ਤੋਂ ਬਾਅਦ ਹੀ ਮਿਲੇਗਾ।
ਇਹ ਵੀ ਪੜ੍ਹੋ- ਪਹਿਲਾਂ ਪਤੀ ਨੇ ਫਾਹਾ ਲੈ ਮੁਕਾਈ ਸੀ ਜੀਵਨਲੀਲਾ, ਹੁਣ ਪਤਨੀ ਨੇ ਵੀ 2 ਮਾਸੂਮ ਬੱਚਿਆਂ ਸਣੇ ਖ਼ੁਦ ਨੂੰ ਲਾ ਲਈ ਅੱਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯਾਰਾਂ-ਦੋਸਤਾਂ ਨਾਲ ਪਾਰਟੀ ਤੋਂ ਬਾਅਦ ਬੈਂਕ ਮੈਨੇਜਰ ਸੀ ਲਾਪਤਾ, 2 ਦਿਨ ਬਾਅਦ ਲਾਸ਼ ਬਰਾਮਦ
NEXT STORY