ਲੁਧਿਆਣਾ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਤੌਰ ’ਤੇ ਆਪਣੀ ਸਜ਼ਾ ਪੂਰੀ ਕਰ ਚੁੱਕਾ ਹਰ ਵਿਅਕਤੀ ਬਾਹਰ ਆਉਣ ਦਾ ਹੱਕਦਾਰ ਹੈ, ਭਾਵੇਂ ਉਹ ਕਿਸੇ ਵੀ ਫ਼ਿਰਕੇ ਦਾ ਹੋਵੇ।
ਲੁਧਿਆਣਾ ਵਿਖੇ ਇਕ ਸਮਾਗਮ ਵਿਚ ਸ਼ਮੂਲੀਅਤ ਕਰਨ ਪਹੁੰਚੇ ਰਾਜਾ ਵੜਿੰਗ ਤੋਂ ਜਦੋਂ ਪੱਤਰਕਾਰਾਂ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਤੋਂ ਹੀ ਇਹ ਆਖ਼ਦੇ ਆਏ ਹਨ ਕਿ ਜੋ ਕੋਈ ਵੀ ਸੰਵਿਧਾਨਕ ਤੌਰ 'ਤੇ ਆਪਣੀ ਸਜ਼ਾ ਪੂਰੀ ਕਰ ਚੁੱਕਿਆ ਹੈ, ਉਸ ਨੂੰ ਬਾਹਰ ਆਉਣ ਦਾ ਮੌਲਿਕ ਅਧਿਕਾਰ ਹੈ। ਸਾਡੇ ਜਿੰਨੇ ਵੀ ਸਾਥੀ ਸਜ਼ਾਵਾਂ ਭੁਗਤ ਚੁੱਕੇ ਹਨ ਤਾਂ ਸੰਵਿਧਾਨ ਮੁਤਾਬਕ ਉਨ੍ਹਾਂ ਨੂੰ ਬਾਹਰ ਆਉਣ ਦਾ ਮੌਲਿਕ ਅਧਿਕਾਰ ਹੈ।
ਨਹਿਰ ’ਚ ਛਾਲ ਮਾਰਨ ਵਾਲੇ ਵਿਅਕਤੀ ਦੀ ਲਾਸ਼ ਪਿੰਡ ਦੀ ਨਹਿਰ ’ਚੋਂ ਬਰਾਮਦ
NEXT STORY