ਚੰਡੀਗੜ੍ਹ (ਅੰਕੁਰ)- ਪੰਜਾਬ ਕਾਂਗਰਸ ਨੇ ਹਰਿਆਣਾ ਦੇ ਆਈ .ਪੀ. ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਵੱਲੋਂ ਖ਼ੁਦਕੁਸ਼ੀ ਨੋਟ ’ਚ ਮੌਤ ਲਈ ਜ਼ਿੰਮੇਵਾਰ ਦੱਸੇ ਗਏ ਹਰਿਆਣਾ ਦੇ ਡੀ.ਜੀ.ਪੀ. ਨੂੰ ਤੁਰੰਤ ਹਟਾਉਣ ਤੇ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸਮੇਂ ਸਿਰ ਵਿਆਹ ਨਾ ਕਰਵਾਉਣ ਵਾਲਿਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਹੋ ਸਕਦੀ ਹੈ ਜਾਨਲੇਵਾ ਬਿਮਾਰੀ
ਪਾਰਟੀ ਦੇ ਸੂਬਾ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਰਵਿੰਦਰ ਦਲਵੀ, ਸੁਖਵਿੰਦਰ ਸਿੰਘ ਡੈਨੀ ਅਤੇ ਪੰਜਾਬ ਕਾਂਗਰਸ ਦੇ ਐੱਸ. ਸੀ. ਵਿਭਾਗ ਦੇ ਮੁਖੀ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਏ. ਡੀ. ਜੀ. ਪੀ. ਪੂਰਨ ਕੁਮਾਰ ਭਾਜਪਾ ਵੱਲੋਂ ਅਪਣਾਈ ਜਾ ਰਹੀ ਨੀਤੀ ਦਾ ਸ਼ਿਕਾਰ ਹੋਏ ਹਨ, ਜਿਹੜੀ ਦਲਿਤਾਂ, ਪੱਛੜੇ ਲੋਕਾਂ, ਕਿਸਾਨਾਂ ਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿਹਾ ਕਿ ਆਮ ਤੌਰ ’ਤੇ ਖ਼ੁਦਕੁਸ਼ੀ ਨੋਟ ’ਚ ਦਰਜ ਸਾਰੇ ਨਾਵਾਂ ’ਤੇ ਕੇਸ ਦਰਜ ਹੁੰਦਾ ਹੈ ਪਰ ਚੰਡੀਗੜ੍ਹ ਪੁਲਸ, ਜਿਹੜੀ ਸਿੱਧੇ ਤੌਰ ’ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਅਧੀਨ ਹੈ, ਨੇ ਸਾਰੇ ਦੋਸ਼ੀਆਂ ਦੇ ਨਾਂ ਨਹੀਂ ਲਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਡੀ. ਜੀ. ਪੀ. ਨੂੰ ਹਟਾ ਕੇ ਸਲਾਖ਼ਾਂ ਪਿੱਛੇ ਸੁੱਟੋ। ਜੇ ਇਕ ਦਲਿਤ ਆਈ. ਪੀ. ਐੱਸ. ਅਧਿਕਾਰੀ ਨੂੰ ਇਨਸਾਫ਼ ਨਹੀਂ ਮਿਲ ਸਕਦਾ ਤਾਂ ਫਿਰ ਆਮ ਦਲਿਤਾਂ ਦੀ ਹਾਲਤ ਕੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕੋਈ ਵੱਖਰਾ ਮਾਮਲਾ ਨਹੀਂ ਹੈ ਕਿਉਂਕਿ ਭਾਜਪਾ ਦੇ ਸ਼ਾਸਨ ’ਚ ਦਲਿਤਾਂ ਉੱਪਰ ਯੋਜਨਾਬੱਧ ਤੇ ਸੰਗਠਿਤ ਅੱਤਿਆਚਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੋਮਵਾਰ ਨੂੰ ਪੰਜਾਬ ਭਰ ਦੇ ਸਾਰੇ ਜ਼ਿਲਾ ਹੈੱਡਕੁਆਰਟਰਾਂ ’ਤੇ ਕੈਂਡਲ ਮਾਰਚ ਕਰੇਗੀ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦੇ ਤਿੰਨ ਮੰਤਰੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
NEXT STORY