ਨਾਭਾ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਭਾਵੀ ਗਠਜੋੜ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਇਸ ਸਬੰਧੀ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ 'ਤੇ ਵੀ ਪਲਟਵਾਰ ਕੀਤਾ ਤੇ ਨਾਲ ਹੀ ਕਿਹਾ ਕਿ ਇਹ ਭਾਵੇਂ ਗੱਠਜੋੜ ਕਰ ਵੀ ਲੈਣ, ਤਾਂ ਵੀ ਲੋਕ ਇਨ੍ਹਾਂ ਨੂੰ ਸਵੀਕਾਰ ਨਹੀਂ ਕਰਨਗੇ ਤੇ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਬਣੇਗੀ।
ਨਾਭਾ ਵਿਖੇ ਇਕ ਰੈਲੀ ਲਈ ਪਹੁੰਚੇ ਰਾਜਾ ਵੜਿੰਗ ਨੇ ਸੁਨੀਲ ਜਾਖੜ ਦੇ ਉਸ ਬਿਆਨ ਦਾ ਜ਼ਿਕਰ ਕੀਤਾ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਕਾਂਗਰਸੀਆਂ ਨੂੰ ਦੋ ਭੂਤ ਦਿਖਾਈ ਦਿੰਦੇ ਹਨ। ਵੜਿੰਗ ਨੇ ਇਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਜਾਖੜ ਨੇ ਘੱਟੋ-ਘੱਟ ਇਹ ਤਾਂ ਮੰਨਿਆ ਕਿ ਉਹ ਅਕਾਲੀ ਦਲ ਅਤੇ ਭਾਜਪਾ ਦੋਵੇਂ ਹੀ 'ਭੂਤ' ਹਨ। ਵੜਿੰਗ ਨੇ ਇਹ ਵੀ ਕਿਹਾ ਕਿ ਪੰਜਾਬੀਆਂ ਨੂੰ ਵੀ ਭੂਤ ਕੱਢਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖ ਮੁੱਦਿਆਂ ਕਰਕੇ ਅਕਾਲੀ ਦਲ ਭਾਜਪਾ ਨਾਲੋਂ ਵੱਖ ਹੋਇਆ ਸੀ, ਉਹ ਸਾਰੇ ਮੁੱਦੇ ਅੱਜ ਵੀ ਜਿਉਂ ਦੇ ਤਿਉਂ ਪਏ ਹਨ। ਵੜਿੰਗ ਅਨੁਸਾਰ, ਇਨ੍ਹਾਂ ਪਾਰਟੀਆਂ ਨੂੰ ਹੁਣ ਇਹ ਅਹਿਸਾਸ ਹੋ ਗਿਆ ਹੈ ਕਿ ਪੰਜਾਬ ਵਿੱਚ "ਕਾਂਗਰਸ ਦੀ ਹਨੇਰੀ" ਵੱਗ ਰਹੀ ਹੈ, ਜਿਸ ਨੂੰ ਰੋਕਣ ਲਈ ਉਹ ਇਕੱਠੇ ਹੋਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਵੜਿੰਗ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਗਵਰਨਰ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸਮਝੌਤਾ ਕਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਵਰਨਰ ਦੀ ਯਾਤਰਾ ਵਿਚ ਇਨ੍ਹਾਂ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਸੰਵਿਧਾਨਕ ਤੌਰ 'ਤੇ ਉੱਥੇ ਕਾਂਗਰਸੀ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਸ਼ਾਮਲ ਕਰਨਾ ਚਾਹੀਦਾ ਸੀ, ਜੋ ਕਿ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੇਂਦਰ ਅਤੇ ਉਨ੍ਹਾਂ ਦੇ ਨੁਮਾਇੰਦੇ (ਗਵਰਨਰ) ਨਸ਼ਿਆਂ ਨੂੰ ਰੋਕਣ ਲਈ ਇੰਨੇ ਹੀ ਗੰਭੀਰ ਹਨ, ਤਾਂ ਪਾਕਿਸਤਾਨੀ ਸਰਹੱਦ ਤੋਂ ਡਰੋਨਾਂ ਰਾਹੀਂ ਆ ਰਿਹਾ ਨਸ਼ਾ ਕਿਉਂ ਨਹੀਂ ਰੁਕ ਰਿਹਾ, ਜਦਕਿ ਸਰਹੱਦ ਤੋਂ 50 ਕਿੱਲੋਮੀਟਰ ਤਕ ਦਾ ਏਰੀਆ ਕੇਂਦਰ ਦੇ ਕੰਟਰੋਲ ਵਾਲੀ ਬੀ. ਐੱਸ. ਐੱਫ. ਕੋਲ ਹੈ।
'ਆਪ' ਨੇ ਔਰਤਾਂ ਨੂੰ 1000-1000 ਰੁਪਏ ਦਾ ਲਾਅਰਾ ਲਾ ਉਧਾਰੀਆਂ ਲਈਆਂ ਸੀ ਵੋਟਾਂ: ਵੜਿੰਗ
NEXT STORY