ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਇੱਥੇ 'ਨਾਰੀ ਸ਼ਕਤੀ ਵੰਦਨ' ਬਿੱਲ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਇਹ ਗੱਲ ਕਹਿ ਰਹੀ ਹੈ ਕਿ ਪੂਰੇ ਦੇਸ਼ ਦੀਆਂ ਔਰਤਾਂ ਨਾਲ ਕਾਂਗਰਸ ਪਾਰਟੀ ਨੇ ਧੋਖਾ ਕੀਤਾ ਹੈ ਪਰ ਇਸ ਗੱਲ ਨਾਲ ਔਰਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਭਾਵੁਕ ਭਾਸ਼ਣਾਂ ਰਾਹੀਂ ਜਨਤਾ ਨੂੰ ਭਰਮਾ ਰਹੇ ਹਨ ਕਿ ਦੇਸ਼ 'ਚ ਕਾਂਗਰਸ 'ਨਾਰੀ ਸ਼ਕਤੀ ਵੰਦਨ' ਦਾ ਵਿਰੋਧ ਕਰ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸਾਲ 2023 'ਚ ਜਦੋਂ 'ਨਾਰੀ ਸ਼ਕਤੀ ਵੰਦਨ' (33 ਫ਼ੀਸਦੀ ਰਾਖਵਾਂਕਰਨ) ਬਿੱਲ ਸਦਨ 'ਚ ਲਿਆਂਦਾ ਗਿਆ ਤਾਂ ਉਸ ਵੇਲੇ ਸਾਰੀਆਂ ਪਾਰਟੀਆਂ ਦੀ ਸਹਿਮਤੀ ਨਾਲ ਹੀ ਇਹ ਪਾਸ ਹੋ ਗਿਆ ਸੀ। ਵੜਿੰਗ ਨੇ ਕਿਹਾ ਕਿ 37 ਸਾਲ ਪਹਿਲਾਂ ਇਸ ਬਿੱਲ ਦੀ ਕਾਂਗਰਸ ਪਾਰਟੀ ਵਲੋਂ ਨੀਂਹ ਰੱਖੀ ਗਈ ਸੀ।
ਰਾਜੀਵ ਗਾਂਧੀ ਨੇ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ 'ਚ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦਾ ਬਿੱਲ ਪੇਸ਼ ਕੀਤਾ ਸੀ ਪਰ ਉਸ ਸਮੇਂ ਇਹ ਪਾਸ ਨਹੀਂ ਹੋ ਸਕਿਆ। 1993 'ਚ ਸਥਾਨਕ ਸਰਕਾਰਾਂ 'ਚ 33 ਫ਼ੀਸਦੀ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਇਆ। 2010 'ਚ ਯੂ. ਪੀ. ਏ. ਸਰਕਾਰ ਨੇ ਰਾਜ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਇਆ। ਇਸੇ ਤਰ੍ਹਾਂ 2018 'ਚ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਮਹਿਲਾ ਰਾਖਵਾਂਕਰਨ ਬਿੱਲ ਦੇ ਸਬੰਧ 'ਚ ਪੱਤਰ ਲਿਖਿਆ ਸੀ। ਰਾਹੁਲ ਗਾਂਧੀ ਨੇ 2019 'ਚ ਚੋਣਾਂ ਦੌਰਾਨ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਦੀ ਮੰਗ ਚੁੱਕੀ ਸੀ। ਰਾਜਾ ਵੜਿੰਗ ਮੁਤਾਬਕ ਕੇਂਦਰ ਸਰਕਾਰ ਵਲੋਂ ਇਸ ਰਾਖਵੇਂਕਰਨ ਬਿੱਲ ਨੂੰ 2027 ਦੀ ਮਰਦਮਸ਼ੁਮਾਰੀ ਤੋਂ ਬਾਅਦ ਲਾਗੂ ਕਰਨ ਦੀ ਗੱਲ ਕਹੀ ਗਈ ਸੀ, ਜਿਸ 'ਤੇ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਬਿਲਕੁਲ ਵੀ ਔਰਤਾਂ ਦੇ ਖ਼ਿਲਾਫ਼ ਨਹੀਂ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਬਾਰੇ ਵੀ ਸਵਾਲ ਚੁੱਕੇ।
BSF ਤੇ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਹੈਰੋਇਨ ਸਣੇ 3 ਡਰੋਨ ਬਰਾਮਦ
NEXT STORY