ਚੰਡੀਗੜ੍ਹ : ਮਜੀਠਾ ਹਲਕੇ ਦੇ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਬਿਲਕੁਲ ਪੁਲਸ ਥਾਣੇ ਦੇ ਨਾਲ ਇਹ ਗੈਰ-ਕਾਨੂੰਨੀ ਧੰਦਾ ਚੱਲਣਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਘਟਨਾ ਖ਼ਿਲਾਫ਼ ਜਲਦ ਤੋਂ ਜਲਦੀ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ।
ਦੱਸਣਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਕਾਰਨ ਮਜੀਠਾ ਹਲਕੇ ਦੇ ਪਿੰਡਾਂ 'ਚ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਘਟਨਾ ਦੇ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
'ਸਾਡੇ ਕੋਲ ਅਜਿਹੀ ਟੈਕਨਾਲੌਜੀ ਹੈ ਜਿਸ ਦਾ ਪਾਕਿਸਤਾਨ ਮੁਕਾਬਲਾ ਹੀ ਨਹੀਂ ਕਰ ਸਕਦਾ' ; PM ਮੋਦੀ
NEXT STORY