ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। 'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਭਾਜਪਾ ਦੇ ਜੀਵਨ ਗੁਪਤਾ ਤੀਜੇ ਸਥਾਨ 'ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਸਥਾਨ 'ਤੇ ਰਹੇ ਹਨ। ਚੋਣ ਨਤੀਜੇ ਵਿਚ ਮਿਲੀ ਹਾਰ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਾਰ ਨੂੰ ਸਵੀਕਾਰ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਬਹੁਤ ਵਧੀਆ ਕਰ ਸਕਦੇ ਸੀ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ ਜਸਦੀਪ ਸਿੰਘ ਗਿੱਲ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਮੈਂ ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕਰਦਾ ਹਾਂ, ਜਿਨ੍ਹਾਂ ਨੇ ਸਾਰੀਆਂ ਮੁਸ਼ਕਿਲਾਂ ਦੇ ਵਿਰੁੱਧ ਸਭ ਤੋਂ ਵਧੀਆ ਲੜਾਈ ਲੜੀ ਜਦਕਿ ਇਹ ਪੂਰੀ ਸਰਕਾਰੀ ਮਸ਼ੀਨਰੀ ਦੇ ਵਿਰੁੱਧ ਸੀ। ਹਾਰ ਨੂੰ ਸਵੀਕਾਰ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਚੋਣ ਹਾਰਨ ਦਾ ਸਾਨੂੰ ਬੇਹੱਦ ਅਫ਼ਸੋਸ ਹੈ। ਸਾਨੂੰ ਆਪਣੇ ਆਪ ਵਿਚ ਪੜਚੋਲ ਕਰਨ ਦੀ ਲੋੜ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹਾਰ 'ਤੇ ਮੰਥਨ ਕੀਤਾ ਜਾਵੇਗਾ। ਮੈਨੂੰ ਜਿੱਥੇ ਬੁਲਾਇਆ ਗਿਆ ਮੈਂ ਪ੍ਰਚਾਰ ਲਈ ਗਿਆ ਸੀ। ਜੇਕਰ 1-1 ਇਕੱਠੇ ਹੁੰਦੇ ਹਨ ਤਾਂ 11 ਹੋ ਜਾਂਦੇ ਹਨ। ਆਖਰਕਾਰ ਇਹ ਸਿਰਫ਼ ਇਕ ਉਪ-ਚੋਣ ਸੀ। ਸਾਡੀ ਲੜਾਈ ਜਾਰੀ ਰਹੇਗੀ ਅਤੇ ਅਸੀਂ ਇਸ ਨੂੰ 2027 ਵਿੱਚ ਤਰਕਪੂਰਨ ਸਿੱਟੇ ‘ਤੇ ਲੈ ਜਾਵਾਂਗੇ। ਅਸੀਂ ਇਕ ਗੰਭੀਰ ਅੰਦਰੂਨੀ ਆਤਮ-ਨਿਰੀਖਣ ਵੀ ਕਰਾਂਗੇ ਕਿਉਂਕਿ ਸਾਡਾ ਮੰਨਣਾ ਹੈ ਕਿ ਅਸੀਂ ਬਹੁਤ ਵਧੀਆ ਕਰ ਸਕਦੇ ਸੀ।
ਇਹ ਵੀ ਪੜ੍ਹੋ: ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਪਣਾ ਖੂਨ ਹੀ ਬਣ ਗਿਆ ਜਾਨ ਦਾ ਦੁਸ਼ਮਣ, ਤਾਏ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ
NEXT STORY