ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ 5 ਦਿਨਾਂ ਦੇ ਪੰਜਾਬ ਦੌਰੇ 'ਤੇ ਹਨ। ਅੱਜ ਉਨ੍ਹਾਂ ਵੱਲੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੁੱਦੇ 'ਤੇ ਗੱਲ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਵਰਕਿੰਗ ਪ੍ਰੈਜ਼ੀਡੈਂਟਾਂ ਨਾਲ ਮੀਟਿੰਗ ਹੈ ਅਤੇ ਇਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਾਂ ਨਾਲ ਵੀ ਮੀਟਿੰਗ ਹੋਵੇਗੀ।
ਵੜਿੰਗ ਨੇ ਕਿਹਾ ਕਿ ਕੱਲ੍ਹ ਚੇਅਰਮੈਨਾਂ ਦੀ ਮੀਟਿੰਗ ਸੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਭੂਪੇਸ਼ ਬਘੇਲ ਨਾਲ ਗੱਲ ਕੀਤੀ ਸੀ ਕਿ ਉਹ 2 ਦਿਨ ਬਾਹਰ ਅਤੇ ਬਾਅਦ 'ਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਵੜਿੰਗ ਨੇ ਅੱਗੇ ਕਿਹਾ ਕਿ ਮੀਟਿੰਗ 'ਚ ਹੁਣ ਤੱਕ ਸਿਰਫ਼ ਕਮੇਟੀਆਂ ਦੇ ਚੇਅਰਮੈਨਾਂ ਨੂੰ ਹੀ ਬੁਲਾਇਆ ਗਿਆ ਹੈ। ਜਿਸ 'ਚੋਂ 2 ਚੇਅਰਮੈਨ ਮਿਲ ਗਏ ਹਨ। ਰੰਧਾਵਾ ਅਤੇ ਚੰਨੀ ਨੇ ਕਿਹਾ ਹੈ ਕਿ ਉਹ 2 ਦਿਨ ਬਾਅਦ ਮਿਲਣਗੇ।
ਅੱਜ ਦੀ ਮੀਟਿੰਗ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪਹਿਲਾਂ ਵੀ ਸਪੱਸ਼ਟ ਕੀਤਾ ਸੀ ਕਿ ਜੋ ਵੀ ਹਾਈਕਮਾਨ ਦੇ ਖਿਲਾਫ ਬੋਲੇਗਾ ਅਤੇ ਪਾਰਟੀ ਮਰਿਆਦਾ 'ਚ ਨਹੀਂ ਰਹੇਗਾ, ਉਨ੍ਹਾਂ ਨੂੰ ਨੋਟਿਸ ਦਿੱਤਾ ਜਾਵੇਗਾ ਅਤੇ ਉਹ ਆਪਣਾ ਸਪੱਸ਼ਟੀਕਰਨ ਦੇਣਗੇ। ਉਸ ਤੋਂ ਬਾਅਦ ਪਾਰਟੀ ਬਣਦੀ ਕਾਰਵਾਈ ਕਰੇਗੀ।
ਜ਼ਿਕਰਯੋਗ ਹੈ ਕਿ 2027 ਚੋਣਾਂ ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ, ਚੋਣ ਪ੍ਰਬੰਧਣ ਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੈਇੰਦਰ ਸਿੰਗਲਾ, ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰ ਸੀਨੀਅਰ ਆਗੂਆਂ ਨਾਲ ਵੱਖ-ਵੱਖ ਸੰਗਠਨਾਤਮਕ ਤੇ ਚੋਣ ਮੁੱਦਿਆਂ 'ਤੇ ਗੰਭੀਰ ਚਰਚਾ ਕੀਤੀ ਸੀ।
ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ
NEXT STORY