ਲੁਧਿਆਣਾ (ਰਿੰਕੂ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਨੇ ਹੀ ਪੂਰੀ ਤਰ੍ਹਾਂ ਛੱਡ ਕੇ ਕਿਨਾਰਾ ਕਰ ਲਿਆ ਹੈ।
ਲੁਧਿਆਣਾ ’ਚ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਖੁਲਾਸਾ ਕੀਤਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲੁਧਿਆਣਾ ’ਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਕਿਉਂਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਬਿੱਟੂ ਦੌੜ ’ਚ ਕਿਤੇ ਵੀ ਨਹੀਂ ਹੈ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
ਉਨ੍ਹਾਂ ਕਿਹਾ ਕਿ ਪੰਜਾਬ ’ਚ ਹਰ ਸੀਟ ’ਤੇ ਕਾਂਗਰਸ ਬਾਕੀ ਸਾਰੀਆਂ ਪਾਰਟੀਆਂ ਤੋਂ ਕਾਫੀ ਅੱਗੇ ਹੈ। ਲੁਧਿਆਣਾ ਦੀ ਤਰੱਕੀ ਤੋਂ ਇਲਾਵਾ ਰਾਸ਼ਟਰੀ ਪੱਧਰ ’ਤੇ ਆਪਣੀਆਂ ਪਾਰਟੀਆਂ ਦੀਆਂ ਗਾਰੰਟੀਆਂ ਨੂੰ ਸਿਰੇ ਚੜ੍ਹਾਉਣਗੇ। ਲੁਧਿਆਣਾ ਪੰਜਾਬ ਦੀ ਉਦਯੋਗਿਕ ਰਾਜਧਾਨੀ ਹੈ, ਜੋ ਪੰਜਾਬ ਅਤੇ ਕੇਂਦਰ ਨੂੰ ਜ਼ਿਆਦਾ ਰੈਵੇਨਿਊ ਦਿੰਦਾ ਹੈ ਅਤੇ ਕੋਈ ਕਾਰਨ ਨਹੀਂ ਹੈ ਕਿ ਸ਼ਹਿਰ ’ਤੇ ਵਿਕਾਸ ਦੇ ਮਾਮਲੇ ’ਚ ਵਿਸ਼ੇਸ਼ ਧਿਆਨ ਨਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਇਕ ਹੋਰ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ
ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਮਿਲਣ ਵਾਲਾ ਮੁਫਤ ਰਾਸ਼ਨ ਦੁੱਗਣਾ ਕੀਤਾ ਜਾਵੇਗਾ, ਨਾਲ ਹੀ ਉਨ੍ਹਾਂ ਨੂੰ ਹਰ ਮਹੀਨੇ 8500 ਰੁਪਏ ਵੀ ਮਿਲਣਗੇ। ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਆਧਾਰ ’ਤੇ ਉਨ੍ਹਾਂ ਦੀਆਂ ਫਸਲਾਂ ਦੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਤੈਅ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਬਕਾ ਅਕਾਲੀ ਮੰਤਰੀ ਸਿਕੰਦਰ ਮਲੂਕਾ ਨੇ ਕੀਤੀ PM ਮੋਦੀ ਦੀ ਤਾਰੀਫ, ਨੂੰਹ ਬੀਜੇਪੀ ਤੋਂ ਲੜ ਰਹੀ ਹੈ ਲੋਕ ਸਭਾ ਚੋਣ
NEXT STORY