ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੂੰ ਇਕ ਲੀਗਲ ਨੋਟਿਸ ਭੇਜਿਆ ਗਿਆ ਹੈ। ਰਾਜਾ ਵੜਿੰਗ ਨੇ ਮੁਹੰਮਦ ਮੁਸਤਫ਼ਾ 'ਤੇ ਉਨ੍ਹਾਂ ਖ਼ਿਲਾਫ਼ ਨਿੱਜੀ ਟਿੱਪਣੀਆਂ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਮੁਹੰਮਦ ਮੁਸਤਫ਼ਾ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਸਾਰੇ ਇਲਜ਼ਾਮ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਟਿੱਪਣੀਆਂ ਰਾਹੀਂ ਜਨਤਕ ਤੌਰ 'ਤੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਰਾਜਾ ਵੜਿੰਗ ਨੇ ਭੇਜੇ ਗਏ ਨੋਟਿਸ ਰਾਹੀਂ ਕਿਹਾ ਹੈ ਕਿ ਮੁਹੰਮਦ ਮੁਸਤਫ਼ਾ 48 ਘੰਟਿਆਂ ਦੇ ਅੰਦਰ-ਅੰਦਰ ਆਪਣੀਆਂ ਟਿੱਪਣੀਆਂ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣ। ਮੁਹੰਮਦ ਮੁਸਤਫ਼ਾ ਨੇ ਇਕ ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦੌਰਾਨ ਰਾਜਾ ਵੜਿੰਗ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸੇ ਸਬੰਧ ਵਿਚ ਰਾਜਾ ਵੜਿੰਗ ਨੇ ਮੁਹੰਮਦ ਮੁਸਤਫ਼ਾ ਨੂੰ ਲੀਗਲ ਨੋਟਿਸ ਭੇਜਿਆ ਹੈ।
ਇਹ ਵੀ ਪੜ੍ਹੋ: 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED ਦੀ ਨੰਗਲ 'ਚ ਰੇਡ

ਮੁਹੰਮਦ ਮੁਸਤਫ਼ਾ ਰਾਜਾ ਵੜਿੰਗ ਦੇ ਕੰਮਕਾਜ ਦੀ ਆਲੋਚਨਾ ਕਰਦੇ ਰਹੇ ਹਨ। ਉਨ੍ਹਾਂ ਨੇ ਹਾਲ ਹੀ ਦੇ ਮਹੀਨਿਆਂ 'ਚ ਜਨਤਕ ਤੌਰ 'ਤੇ ਕਾਂਗਰਸ ਹਾਈਕਮਾਂਡ ਨੂੰ ਪਾਰਟੀ ਦੇ ਅੰਦਰ ਲੀਡਰਸ਼ਿਪ ਅਤੇ ਸੰਗਠਨਾਤਮਕ ਮੁੱਦਿਆਂ 'ਤੇ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਵੜਿੰਗ ਨੂੰ ਸੂਬਾ ਇਕਾਈ ਦੇ ਮੁਖੀ ਵਜੋਂ ਬਰਕਰਾਰ ਰੱਖਣ ਦੇ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਕਾਨੂੰਨੀ ਨੋਟਿਸ ਜ਼ਰੀਏ ਵੜਿੰਗ ਨੇ ਮੰਗ ਕੀਤੀ ਹੈ ਕਿ ਮੁਸਤਫ਼ਾ ਤੁਰੰਤ ਉਨ੍ਹਾਂ ਇਤਰਾਜ਼ਯੋਗ ਬਿਆਨਾਂ ਨੂੰ ਵਾਪਸ ਲੈਣ, ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ। ਅਜਿਹਾ ਨਾ ਕਰਨ 'ਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।
ਨੋਟਿਸ ਮੁਤਾਬਕ ਮੁਸਤਫ਼ਾ ਨੇ ਇਕ ਇੰਟਰਵਿਊ ਦੌਰਾਨ ਵੜਿੰਗ ਦੀ ਲੀਡਰਸ਼ਿਪ ਬਾਰੇ ਚਰਚਾ ਕਰਦੇ ਹੋਏ ਲੀਡਰਸ਼ਿਪ ਦੀ ਜ਼ਿੰਮੇਵਾਰੀਆਂ ਨਿਭਾਉਣ ਦੀ ਯੋਗਤਾ ਬਾਰੇ ਬਹੁਤ ਹੀ ਇਤਰਾਜ਼ਯੋਗ ਨਿੱਜੀ ਟਿੱਪਣੀਆਂ ਕੀਤੀਆਂ ਸਨ। ਨੋਟਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਇਹ ਟਿੱਪਣੀਆਂ ਕਿਸੇ ਰਾਜਨੀਤਿਕ ਫ਼ੈਸਲੇ ਜਾਂ ਨੀਤੀ ਦੀ ਆਲੋਚਨਾ ਤੱਕ ਸੀਮਤ ਨਹੀਂ ਸਨ, ਸਗੋਂ ਜਨਤਾ ਦੀਆਂ ਨਜ਼ਰਾਂ ਵਿਚ ਵੜਿੰਗ ਦੇ ਅਕਸ ਨੂੰ ਨੁਕਸਾਨ ਪਹੁੰਚਾਉਣਾ ਸੀ।
ਇਹ ਵੀ ਪੜ੍ਹੋ: ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24 ਲੱਖ ਦੇ ਕੇ ਭਾਰਤ ਪੁੱਜਾ ਮਨਪ੍ਰੀਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ, ਤੋੜਨੇ ਪਏ ਸ਼ੀਸ਼ੇ
NEXT STORY