ਮਾਨਸਾ (ਵੈੱਬ ਡੈਸਕ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਨਸਾ ਵਿਖੇ ਗੋਲ਼ੀਆਂ ਮਾਰ ਕਤਲ ਕੀਤੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ। ਦੁੱਖ਼ ਸਾਂਝਾ ਕਰਨ ਤੋਂ ਬਾਅਦ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਮਾਨਸਾ ਵਿਚ ਵਾਪਰੀ ਇਸ ਘਟਨਾ ਨੇ ਪੂਰੀ ਦੁਨੀਆ 'ਚ ਵੱਸਦੇ ਲੋਕਾਂ ਦਾ ਦਿਲ ਦਹਿਲਾ ਹਿਲਾ ਕੇ ਰੱਖ ਦਿੱਤਾ ਹੈ। ਪੂਰੀ ਦੁਨੀਆ ਅਤੇ ਪੰਜਾਬ ਵਿਚ ਹਰ ਲੋਕਾਂ ਦੀ ਚਿੰਤਾ ਹੈ ਕਿ ਸਾਡਾ ਪੰਜਾਬ ਨਸ਼ੇ ਦੀ ਦਲਦਲ ਵਿਚ ਵੜ੍ਹਦਾ ਜਾ ਰਿਹਾ ਹੈ। ਰੋਜ਼ਾਨਾ ਇਸ ਦਲਦਲ ਨੇ ਕਈ ਸੈਂਕੜੇ ਪੁੱਤਾਂ ਨੂੰ ਨਿਗਲ ਲਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ਾ ਤਸਕਰਾਂ ਵਿਰੁੱਧ ਹਿੱਕ ਤਾਣ ਕੇ ਲੜਾਈ ਲੜੀ ਅਤੇ ਆਪਣੀ ਸ਼ਹਾਦਤ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ

ਪਰਮਿੰਦਰ ਝੋਟਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ
ਇਸ ਮੌਕੇ ਰਾਜਾ ਵੜਿੰਗ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਵਿੰਦਰ ਝੋਟਾ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਸਬੰਧੀ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ਦਾ ਖੰਡਨ ਕਰਦੇ ਵੜਿੰਗ ਨੇ ਕਿਹਾ ਕਿ ਇਹ ਕੋਈ ਨਿੱਜੀ ਰੰਜਿਸ਼ ਦਾ ਮਾਮਲਾ ਨਹੀਂ ਸੀ, ਸਗੋਂ ਝੋਟਾ ਨਸ਼ਾ ਤਸਕਰਾਂ ਵਿਰੁੱਧ ਆਮ ਲੋਕਾਂ ਦੀ ਆਵਾਜ਼ ਬਣ ਕੇ ਲੜਦਾ ਹੋਇਆ ਮਾਰਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪਰਿਵਾਰ ਕੋਲ ਆ ਕੇ ਦੁੱਖ਼ ਸਾਂਝਾ ਕਰਨ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...

21 ਮੈਂਬਰੀ ਕਮੇਟੀ ਦੇ 'ਪੰਜਾਬ ਬੰਦ' ਦੇ ਸੱਦੇ ਨੂੰ ਪੂਰਨ ਸਮਰਥਨ
ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਪਰਿਵਾਰ ਅਤੇ 21 ਮੈਂਬਰੀ ਸੰਘਰਸ਼ ਕਮੇਟੀ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਕਾਂਗਰਸ ਪਾਰਟੀ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਪੂਰਨ ਸਮਰਥਨ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ 21 ਮੈਂਬਰੀ ਕਮੇਟੀ ਅਤੇ ਪਰਿਵਾਰ ਜੋ ਵੀ ਫ਼ੈਸਲਾ ਲਵੇਗਾ, ਕਾਂਗਰਸ ਉਸ ਮੁਤਾਬਕ ਪਰਿਵਾਰ ਨਾਲ ਮਿਲ ਕੇ ਲੜਾਈ ਲੜੇਗੀ।

ਸੂਬੇ 'ਚ ਫ਼ੈਲੇ ਨਸ਼ੇ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਿਰਫ਼ ਕਰੋੜਾਂ ਰੁਪਏ ਖ਼ਰਚ ਕੇ ਕੀਤਾ ਗਿਆ ਵਿਖਾਵਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਥਾਣਿਆਂ ਨੂੰ ਨਸ਼ਾ ਤਸਕਰਾਂ ਦੀਆਂ ਵੀਡੀਓਜ਼ ਰੋਕਣ ਅਤੇ ਵੀਡੀਓ ਬਣਾਉਣ ਵਾਲਿਆਂ 'ਤੇ ਪਰਚੇ ਦਰਜ ਕਰਨ ਜਾਂ ਡਰਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਪੁਲਸ ਪ੍ਰਸ਼ਾਸਨ ਝੋਟਾ ਵੱਲੋਂ ਮਾਨਸਾ ਪੁਲਸ ਦੀ ਪੋਲ ਖੋਲ੍ਹਣ ਕਰਕੇ ਉਸ ਤੋਂ ਖਫ਼ਾ ਸੀ।
ਇਹ ਵੀ ਪੜ੍ਹੋ: IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ, ਬਾਜ਼ਾਰਾਂ 'ਚ ਪਸਰੀ ਸੁੰਨ, ਭਾਰੀ ਪੁਲਸ ਤਾਇਨਾਤ
NEXT STORY