ਲੁਧਿਆਣਾ (ਵੈੱਬ ਡੈਸਕ): ਅੱਜ ਸਵੇਰੇ-ਸਵੇਰੇ ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ 'ਤੇ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਆਖ਼ਿਆ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਜੰਗਲ ਰਾਜ ਵਿਚ ਧੱਕ ਦਿੱਤਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੱਕੀ ਓਬਰਾਏ ਕਤਲਕਾਂਡ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਵਾਰ-ਵਾਰ ਇਸੇ ਗੱਲ ਦੀ ਚੇਤਾਵਨੀ ਦੇ ਰਹੇ ਸਨ। 'ਆਪ' ਨੇ ਪੰਜਾਬ ਨੂੰ ਜੰਗਲ ਰਾਜ ਵਿਚ ਧੱਕ ਦਿੱਤਾ ਹੈ, ਜਿੱਥੇ ਕੋਈ ਵੀ ਸੁਰੱਖਿਅਤ ਨਹੀਂ ਹੈ।

ਰਾਜਾ ਵੜਿੰਗ ਨੇ ਟਵੀਟ ਕੀਤਾ, "ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਰਾਜ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਅਸੀਂ ਵਾਰ-ਵਾਰ ਇਸੇ ਗੱਲ ਦੀ ਚੇਤਾਵਨੀ ਦਿੰਦੇ ਆ ਰਹੇ ਹਾਂ। 'ਆਪ' ਨੇ ਪੰਜਾਬ ਨੂੰ ਜੰਗਲ ਰਾਜ ਵਿਚ ਧੱਕ ਦਿੱਤਾ ਹੈ।"
ਸੱਚ ਨੂੰ ਡਰਾ ਜਾਂ ਦਬਾਅ ਬਣਾ ਕੇ ਖਾਮੋਸ਼ ਨਹੀਂ ਕੀਤਾ ਜਾ ਸਕਦਾ : ਰਮਨ ਦੱਤ
NEXT STORY