ਚੰਡੀਗੜ੍ਹ (ਅੰਕੁਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਾਰਾਜ਼ਗੀ ਨੂੰ ਲੈ ਕੇ ਪਹਿਲੀ ਵਾਰ ਖੁੱਲ੍ਹ ਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜੇਕਰ ਪਾਰਟੀ ਦੇ ਕਿਸੇ ਵੀ ਆਗੂ ਨੂੰ ਕੋਈ ਗਿਲਾ-ਸ਼ਿਕਵਾ ਹੈ ਤਾਂ ਉਹ ਉਸ ਨੂੰ ਦੂਰ ਕਰਨ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਦੀ ਏਕਤਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਸਾਰੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਉਨ੍ਹਾਂ ਲਈ ਬਹੁਤ ਸਤਿਕਾਰਯੋਗ ਹਨ। ਉਨ੍ਹਾਂ ਕਿਹਾ ਕਿ ਮੈਂ ਹਰ ਆਗੂ ਨੂੰ ਆਪਣੇ ਸਿਰ 'ਤੇ ਬਿਠਾਉਣ ਲਈ ਤਿਆਰ ਹਾਂ। ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਨਾਰਾਜ਼ਗੀ ਹੈ ਤਾਂ ਉਹ ਸਿਰਫ਼ ਬੈਠ ਕੇ ਗੱਲਬਾਤ ਰਾਹੀਂ ਹੀ ਦੂਰ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੀ ਨਵੀਂ ਤਾਰੀਖ਼
ਮੈਂ ਚਾਹੁੰਦਾ ਹਾਂ ਕਿ ਪਾਰਟੀ ਦਾ ਹਰ ਆਗੂ ਇਕੱਠੇ ਹੋ ਕੇ ਕਾਂਗਰਸ ਨੂੰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਹਰ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਹਾਈਕਮਾਂਡ ਜੋ ਵੀ ਹੁਕਮ ਦੇਵੇਗੀ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਸਵੀਕਾਰ ਕਰਾਂਗਾ। ਸਾਡਾ ਮਕਸਦ ਅਹੁਦਿਆਂ ਦੀ ਲੜਾਈ ਨਹੀਂ, ਸਗੋਂ ਪੰਜਾਬ ’ਚ ਕਾਂਗਰਸ ਨੂੰ ਦੁਬਾਰਾ ਸੱਤਾ ’ਚ ਲਿਆਉਣਾ ਹੈ। ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਮੀਟਿੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੀਨੀਅਰ ਆਗੂ ਮਿਲ ਬੈਠ ਕੇ 2027 ਦੀਆਂ ਚੋਣਾਂ ਲਈ ਰਣਨੀਤੀ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਲਈ ਲਗਾਤਾਰ ਵਿਚਾਰ-ਵਟਾਂਦਰਾ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ ਡਿਪੂਆਂ 'ਤੇ...
ਆਉਣ ਵਾਲੇ ਦਿਨਾਂ ’ਚ ਪਾਰਟੀ ਦਾ ਹਰ ਛੋਟਾ-ਵੱਡਾ ਆਗੂ ਇਕ ਮੰਚ 'ਤੇ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਸਾਰੇ ਆਗੂ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ’ਚ ਜਾਣਗੇ ਅਤੇ ਕਾਂਗਰਸ ਦੇ ਹੱਕ ’ਚ ਵੋਟ ਪਾਉਣ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ ਅਤੇ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਮਜ਼ਬੂਤ ਤੇ ਇਕਜੁੱਟ ਟੀਮ ਵਜੋਂ ਚੋਣ ਮੈਦਾਨ ’ਚ ਉੱਤਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਸੀਨੀਅਰ ਤੇ ਨੌਜਵਾਨ ਆਗੂਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਕਿਸੇ ਨੂੰ ਵੀ ਅਣਡਿੱਠਾ ਨਹੀਂ ਕੀਤਾ ਜਾਵੇਗਾ। ਸੰਗਠਨ ਦੀ ਏਕਤਾ ਤੇ ਮਜ਼ਬੂਤ ਰਣਨੀਤੀ ਦੇ ਆਧਾਰ 'ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪੂਰਨ ਬਹੁਮਤ ਨਾਲ ਸਰਕਾਰ ਬਣਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ ਇੰਚਾਰਜ! ਅਮਿਤ ਸ਼ਾਹ ਦੇ ਭਰੋਸੇਮੰਦ ਨੂੰ ਮਿਲ ਸਕਦੀ ‘ਜ਼ਿੰਮੇਵਾਰੀ’
NEXT STORY