ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਨਿਖ਼ੇਧੀ ਕਰਦਿਆਂ ਕਿਹਾ ਕਿ ਇਹ ਜੰਗਲ ਰਾਜ ਹੈ।
ਇਹ ਵੀ ਪੜ੍ਹੋ : 'ਸ਼ੇਰ ਦੀ ਸ਼ੇਰਨੀ' : ਜਲੰਧਰ ਦੇ SHO ਨਾਲ ਚਰਚਾ 'ਚ ਰੀਲ ਬਣਾਉਂਦੀ ਇਹ ਸ਼ੇਰਨੀ, ਦੇਖੋ ਤਸਵੀਰਾਂ
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਮੇਰਾ ਪਰਿਵਾਰ ਹੈ ਅਤੇ ਹਰ ਲੀਡਰ ਅਤੇ ਵਰਕਰ ਨਾਲ ਮੈਂ ਚੱਟਾਨ ਬਣ ਕੇ ਖੜ੍ਹਾਂ ਹਾਂ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਉਹ ਸੁਖਪਾਲ ਖਹਿਰਾ ਦੇ ਪਰਿਵਾਰ ਨਾਲ ਮਿਲੇ ਹਨ ਅਤੇ ਅਗਲੀ ਕਾਨੂੰਨੀ ਲੜਾਈ ਲਈ ਵਿਚਾਰ-ਵਟਾਂਦਰਾ ਕੀਤਾ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਖ਼ਾਤਿਆਂ 'ਚ ਆਇਆ ਦੁੱਗਣਾ-ਤਿੱਗਣਾ ਵਜ਼ੀਫ਼ਾ! ਮਗਰੋਂ ਸਕੂਲਾਂ ਨੂੰ ਜਾਰੀ ਹੋ ਗਏ ਹੁਕਮ
ਦੱਸਣਯੋਗ ਹੈ ਕਿ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ ਹੈ। ਪੁਲਸ ਮੁਤਾਬਕ ਇਹ ਕਾਰਵਾਈ ਖਹਿਰਾ ਖ਼ਿਲਾਫ਼ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਟਕੜ ਕਲਾਂ ਪੁੱਜੇ CM ਮਾਨ ਨੇੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕੀਤਾ ਵੱਡਾ ਐਲਾਨ
NEXT STORY