ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੰਨਾ 'ਚ ਮਨਰੇਗਾ ਮਜ਼ਦੂਰਾਂ ਦੇ ਪ੍ਰਦਰਸ਼ਨ ਦੌਰਾਨ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੇ ਮਾਮਲੇ 'ਤੇ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਇਸ ਵੀਡੀਓ ਨੂੰ ਦੇਖ ਕੇ ਉਹ ਬਹੁਤ ਦੁਖੀ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਲੋਕ ਆਪਣੀ ਬਕਾਇਆ ਮਨਰੇਗਾ ਮਜ਼ਦੂਰੀ ਦੀ ਮੰਗ ਕਰਦੇ ਹੋਏ ਸ਼ਾਂਤੀਪੂਰਵਕ "ਸਤਿਨਾਮ ਵਾਹਿਗੁਰੂ" ਦਾ ਜਾਪ ਕਰ ਰਹੇ ਸਨ, ਪਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਭਗਵੰਤ ਮਾਨ ਸਰਕਾਰ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਜਵਾਬ ਦਿੱਤਾ।
ਵੜਿੰਗ ਨੇ ਕਿਹਾ ਕਿ ਜਦੋਂ ਆਪਣੀ ਮਿਹਨਤ ਦੀ ਕਮਾਈ ਮੰਗਣ ਵਾਲੇ ਮਜ਼ਦੂਰਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕੀਤਾ ਜਾਂਦਾ ਹੈ ਤਾਂ ਇਹ ਸਰਕਾਰ ਦੀਆਂ ਤਰਜ਼ੀਹਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਆਪਣੇ ਆਪ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਹਮਾਇਤੀ ਦੱਸਦੀ ਹੈ, ਉਸ ਨੂੰ ਉਨ੍ਹਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ, ਨਾ ਕਿ ਤਾਕਤ ਦੀ ਵਰਤੋਂ ਕਰਕੇ ਉਸ ਨੂੰ ਦਬਾਉਣਾ ਚਾਹੀਦਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਹਮਦਰਦੀ, ਜਵਾਬਦੇਹੀ ਅਤੇ ਇਨਸਾਫ਼ ਦੇ ਹੱਕਦਾਰ ਹਨ, ਨਾ ਕਿ ਦਮਨਕਾਰੀ ਕਾਰਵਾਈ ਦੇ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ 'ਤੇ ਜਵਾਬ ਦੇਣ ਅਤੇ ਮਜ਼ਦੂਰਾਂ ਨਾਲ ਇਨਸਾਫ਼ ਕਰਨ ਦੀ ਮੰਗ ਕੀਤੀ।
ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
NEXT STORY