ਚੰਡੀਗੜ੍ਹ/ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ਅਤੇ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਸਖ਼ਤ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਤਹਿਤ ਅੱਜ ਰਾਜਾ ਵੜਿੰਗ ਨੇ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਿਜ਼ਰਵ) ਤੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਕਲਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਹਰਚੰਦ ਕੌਰ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮਜੀਠੀਆ ਨੂੰ ਜੇਲ੍ਹ 'ਚ ਜਾਨੋਂ ਮਾਰਨ ਦਾ ਖਦਸ਼ਾ; ਅਕਾਲੀ ਦਲ ਨੇ ਰਾਜਪਾਲ ਕੋਲ ਪ੍ਰਗਟਾਇਆ ਖਦਸ਼ਾ
ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਰਾਜਾ ਵੜਿੰਗ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਜਦੋਂ ਤੱਕ ਉਹ ਪਾਰਟੀ ਪ੍ਰਧਾਨ ਦੇ ਅਹੁਦੇ 'ਤੇ ਤਾਇਨਾਤ ਹਨ, ਉਹ ਅਜਿਹੇ ਕੰਮ ਕਰਨਗੇ ਕਿ ਲੋਕ ਯਾਦ ਰੱਖਣਗੇ। ਦੱਸ ਦੇਈਏ ਕਿ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਬੀਬੀ ਹਰਚੰਦ ਕੌਰ ਨੇ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ ਅਤੇ ਉਹ 'ਆਪ' ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੋਂ ਚੋਣ ਹਾਰ ਗਏ ਸਨ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਜੇ ਰਾਤ ਵਾਲੀ ਮਰਦਾਨਾ ਤਾਕਤ, ਜੋਸ਼ ਤੇ ਪਾਵਰ ਵਧਾਉਣਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ
NEXT STORY