ਲੁਧਿਆਣਾ/ਚੰਡੀਗੜ੍ਹ (ਰਿੰਕੂ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫ਼ੋਨ 'ਤੇ ਗੱਲਬਾਤ ਕਰ ਕੇ ਵਾਹਨਾਂ 'ਤੇ ਐਂਟਰੀ ਟੈਕਸ ਵਿਚ ਕੀਤੇ ਗਏ ਵਾਧੇ ਦੇ ਫ਼ੈਸਲੇ ਨੂੰ ਵਾਪਸ ਲੈਣ ਲਈ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਾਡੀ ਅਪੀਲ ਨੂੰ ਮਨਜ਼ੂਰ ਕਰਦਿਆਂ ਪੰਜਾਬ ਸਮੇਤ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਲਈ ਐਂਟਰੀ ਟੈਕਸ ਨੂੰ ਫ਼ਿਰ ਤੋਂ ਪੁਰਾਣੀ ਦਰ 'ਤੇ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ। ਵੜਿੰਗ ਨੇ ਕਿਹਾ ਕਿ ਇਹ ਫ਼ੈਸਲਾ ਦੋਹਾਂ ਸੂਬਿਆਂ ਦੇ ਸਰਹੱਦੀ ਇਲਾਕਿਆਂ ਦੇ ਵਾਸੀਆਂ ਲਈ ਵੱਡੀ ਰਾਹਤ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀ ਸਰਹੱਦ ਤੋਂ ਪੰਜ ਕਿੱਲੋਮੀਟਰ ਦੇ ਘੇਰੇ ਵਿਚ ਰਹਿਣ ਵਾਲੇ ਲੋਕਾਂ ਨੂੰ ਦੂਜੇ ਸੂਬਿਆਂ ਵਿਚ ਦਾਖ਼ਲੇ ਲਈ ਮੁਫ਼ਤ ਐਂਟਰੀ ਮਿਲੇਗੀ। ਰਾਜਾ ਵੜਿੰਗ ਨੇ ਖ਼ੁਲਾਸਾ ਕੀਤਿ ਕਿ ਹਿਮਾਚਲ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਇਹ ਪਾਸ ਦੋਹਾਂ ਸੂਬਿਆਂ ਦੇ ਸਬੰਧਤ ਐੱਸ. ਡੀ. ਐੱਮ. ਤੇ ਤਹਿਸੀਲਦਾਰਾਂ ਵੱਲੋਂ ਜਾਰੀ ਕੀਤੇ ਜਾ ਸਕਦੇ ਹਨ, ਤਾਂ ਜੋ ਪੰਜ ਕਿੱਲੋਮੀਟਰ ਦੇ ਘੇਰੇ ਵਿਚ ਰਹਿਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।
DM ਗਗਨਦੀਪ ਦੇ ਘਰ ਦੀ ਬਿਜਲੀ ਕੱਟਣ ਵਾਲੇ ਦੋ ਨੌਜਵਾਨ ਕਾਬੂ
NEXT STORY