ਜਲੰਧਰ : ਜਲੰਧਰ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਗਾਤਾਰ ਜਿੱਤ ਵੱਲ ਵੱਧ ਰਹੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਮਿਲੀ ਵੱਡੀ ਲੀਡ, 50 ਹਜ਼ਾਰ ਤੋਂ ਵਧ ਵੋਟਾਂ ਨਾਲ ਅੱਗੇ
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਅਸੀਂ ਲੋਕਾਂ ਦੇ ਫ਼ਤਵੇ ਨੂੰ ਸਵੀਕਾਰ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਾਲੰਟੀਅਰਾਂ ਅਤੇ ਸਮਰਥਕਾਂ ਸਣੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਸਭ ਨੇ ਜਲੰਧਰ ਜ਼ਿਮਨੀ ਚੋਣ ਲਈ ਬੇਹੱਦ ਮਿਹਨਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਸੁਸ਼ੀਲ ਰਿੰਕੂ ਨੂੰ ਜਿੱਤ ਦੇ ਲਈ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ 'ਚ ਅਕਾਲੀ ਦਲ ਤੀਜੇ ਨੰਬਰ 'ਤੇ, ਖੜ੍ਹੀਆਂ ਹੋਈਆਂ ਵੱਡੀਆਂ ਚੁਣੌਤੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ 'ਚ ਭਾਜਪਾ ਦੀ ਵੱਡੀ ਹਾਰ, ਹੋਟਲ 'ਚੋਂ ਬਾਹਰ ਨਹੀਂ ਆ ਸਕੀਆਂ ਪਾਰਟੀ ਦੀਆਂ ਨੀਤੀਆਂ
NEXT STORY