ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਲਗਾਤਾਰ ਵੱਧ ਰਿਹਾ ਹੈ। ਹੁਣ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਫਿਰ ਮੌਜੂਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਨਿਸ਼ਾਨਾ ਸਾਧਿਆ ਹੈ। ਮੋਗਾ ਰੈਲੀ ਤੋਂ ਬਾਅਦ ਹੁਣ ਨਵਜੋਤ ਸਿੱਧੂ ਬਾਘਾਪੁਰਾਣਾ 'ਚ ਅਗਲੀ ਰੈਲੀ ਕੱਢਣ ਜਾ ਰਹੇ ਹਨ, ਜਿਸ ਦੇ ਚੱਲਦਿਆਂ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਹੈ। ਨਵਜੋਤ ਸਿੱਧੂ ਦੀ ਵੱਖਰੀ ਰੈਲੀ 'ਤੇ ਭੜਕੇ ਰਾਜਾ ਵੜਿੰਗ ਨੇ ਕਿਹਾ ਕਿ ਜੋ ਗਲਤੀ ਕਰ ਰਿਹਾ ਹੈ, ਉਸ ਨੂੰ ਪਾਰਟੀ ਤੋਂ ਕੱਢ ਕੇ ਬਾਹਰ ਮਾਰਾਂਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਵੱਧ ਰਿਹਾ ਇਸ ਬੀਮਾਰੀ ਦਾ ਕਹਿਰ, ਅੰਕੜੇ ਕਰਨਗੇ ਪਰੇਸ਼ਾਨ
ਪਾਰਟੀ 'ਚ ਖ਼ਰਾਬੀ ਕਰਨ ਵਾਲਿਆਂ ਨੂੰ ਨੋਟਿਸ ਨਹੀਂ ਦਿੱਤਾ ਜਾਵੇਗਾ, ਸਗੋਂ ਬਾਹਰ ਕੱਢਾਂਗੇ। ਕਾਂਗਰਸ ਪਾਰਟੀ ਤੋਂ ਕੋਈ ਵੱਡਾ ਨਹੀਂ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀ ਜਾਣਗੀਆਂ। ਨਿੱਜੀ ਵਿਚਾਰ ਰੱਖਣੇ ਹਨ ਤਾਂ ਪਾਰਟੀ ਤੋਂ ਵੱਖ ਹੋ ਕੇ ਰੱਖੋ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਾਰ ਕੋਈ ਨੋਟਿਸ ਨਹੀਂ, ਸਿੱਧਾ ਬਾਹਰ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਨਵੀਂ Update, ਠੰਡ ਕਾਰਨ ਸੂਬੇ 'ਚ ਵਿਗੜਨ ਲੱਗੇ ਹਾਲਾਤ
ਉਨ੍ਹਾਂ ਕਿਹਾ ਕਿ ਮੈਂ ਵੀ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਆਪਣੇ ਨਿੱਜੀ ਵਿਚਾਰ ਸਿਰਫ ਪਾਰਟੀ ਹਾਈਕਮਾਨ ਅੱਗੇ ਹੀ ਰੱਖ ਸਕਦਾ ਹਾਂ। ਉਨ੍ਹਾਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਿਹਾ ਕਿ ਜੋ ਵੀ ਪਾਰਟੀ ਹਾਈਕਮਾਨ ਦਿਸ਼ਾ-ਨਿਰਦੇਸ਼ ਦੇਵੇਗੀ, ਇਸ ਦੇ ਮੁਤਾਬਕ ਹੀ ਕੰਮ ਕੀਤਾ ਜਾਵੇਗਾ ਅਤੇ ਇਸ ਲਈ ਦੇ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ 'ਚ ਮੇਅਰ ਚੋਣ ਦਾ ਮਾਮਲਾ : ਹਾਈਕੋਰਟ ਨੇ UT ਪ੍ਰਸ਼ਾਸਨ ਨੂੰ ਦਿੱਤੇ ਸਖ਼ਤ ਹੁਕਮ
NEXT STORY