ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਲੀ ਦੇ ਭਾਜਪਾ ਆਗੂ ਤਜਿੰਦਰ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਕੀਤਾ ਐੱਫ. ਆਈ. ਆਰ. ਰੱਦ ਹੋਣ 'ਤੇ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ, ਉੱਥੇ ਹੀ ਵਿਰੋਧੀ ਧਿਰਾਂ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਹਾਈਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ
ਵੜਿੰਗ ਨੇ ਟਵੀਟ ਕਰਦਿਆਂ ਆਖਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਆਗੂ ਤਜਿੰਦਰ ਬੱਗਾ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਐੱਫ. ਆਈ. ਆਰ. ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਵੜਿੰਗ ਨੇ 'ਆਪ' ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਬਦਲਾਖੋਰੀ ਦੀ ਨੀਅਤ ਨਾਲ ਅਜਿਹੀਆਂ ਐੱਫ. ਆਈ. ਆਰ. ਦਰਜ ਕਰਵਾ ਰਹੀ ਹੈ ਅਤੇ ਅਜਿਹੀ ਹੀ ਉਹ ਕਾਂਗਰਸੀ ਵਿਧਾਇਕਾਂ ਨਾਲ ਵੀ ਕਰ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਸਰਕਾਰ ਨੇ ਇਸ ਤੋਂ ਸਬਕ ਮਿਲਿਆ ਹੋਵੇਗਾ।
ਇਹ ਵੀ ਪੜ੍ਹੋ- ਵਰ੍ਹਦਾ ਮੀਂਹ ਵੀ ਨਹੀਂ ਰੋਕ ਸਕਿਆ ਕਿਸਾਨਾਂ ਦਾ ਧਰਨਾ, 15 ਅਕਤੂਬਰ ਨੂੰ 'ਲਲਕਾਰ ਦਿਵਸ' ਮਨਾਉਣ ਦਾ ਐਲਾਨ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਆਗੂ ਤਜਿੰਦਰ ਬੱਗਾ ਖ਼ਿਲਾਫ਼ ਦਰਜ ਕੀਤੀ ਐੱਫ. ਆਈ. ਆਰ. 'ਤੇ ਫ਼ੈਸਲਾ ਸੁਣਾਇਆ ਹੈ। ਜਿਸ ਵਿੱਚ ਹਾਈਕੋਰਟ ਨੇ ਦੋਵਾਂ ਦੀ ਐੱਫ. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਤਜਿੰਦਰ ਬੱਗਾ ਵੱਲੋਂ ਕੀਤੇ ਗਏ ਟਵੀਟ 'ਤੇ ਕਿਹਾ ਕਿ ਉਨ੍ਹਾਂ ਨੇ ਪੰਜਾਬ 'ਚ ਆ ਕੇ ਟਵੀਟ ਨਹੀਂ ਕੀਤੇ ਅਤੇ ਸਿਆਸੀ ਲੋਕ ਇਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਹਨ। ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਨੂੰ ਖ਼ਾਲਿਸਤਾਨੀ ਸਮਰਥਕ ਦੱਸਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਸ ਉਨ੍ਹਾਂ ਦੇ ਗਾਜ਼ੀਆਬਾਦ ਸਥਿਤ ਘਰ ਵਿਖੇ ਪਹੁੰਚੀ ਸੀ ਅਤੇ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਸੀ। ਜਿਸ ਕਾਰਨ ਕੁਮਾਰ ਵਿਸ਼ਵਾਸ ਨੇ ਹਾਈਕੋਰਟ 'ਚ ਪਟੀਸ਼ਨ ਪਾਈ ਸੀ ਪਰ ਹਾਈਕੋਰਟ ਨੇ ਦੋਹਾਂ ਐੱਫ. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ, ਜਿਸ ਕਾਰਨ ਪੰਜਾਬ 'ਚ 'ਆਪ' ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਕਿਤੇ ਨਾ ਕਿਤੇ ਹਾਈਕੋਰਟ 'ਤੇ ਇਸ ਫ਼ੈਸਲੇ ਨੇ ਮੁੜ ਤੋਂ ਸਿਆਸਤ ਗਰਮਾ ਦਿੱਤੀ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਕਰਕੇ ਸਾਂਝੇ ਕਰੋ।
ਪੰਜਾਬ ਦੇ ਵਿਧਾਇਕਾਂ ਨੂੰ ਅਜੇ ਤੱਕ ਨਹੀਂ ਮਿਲੀ ਤਨਖ਼ਾਹ, ਕਰ ਰਹੇ ਉਡੀਕ
NEXT STORY