ਰਾਜਾਸਾਂਸੀ (ਰਜਿੰਦਰ ਹੁੰਦਲ) : ਤੇਲ ਦੀਆਂ ਦਿਨੋਂ-ਦਿਨ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਰਾਜਾਸਾਂਸੀ 'ਚ ਅਕਾਲੀ ਦਲ ਦੇ ਵਰਕਰਾਂ ਨੇ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਮਾਝਾ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਲਗਵਾਈ 'ਚ ਹੱਥਾਂ 'ਚ ਤਖਤੀਆਂ ਫੜ੍ਹ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਕਿ ਤੇਲ ਦੀਆਂ ਕੀਮਤਾਂ 'ਤੇ ਕੰਟਰੋਲ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਕੋਰੋਨਾ ਨਾਲ ਇਕ ਹੋਰ ਮੌਤ, ਜ਼ਿਲ੍ਹੇ 'ਚ ਮੌਤਾਂ ਦਾ ਆਂਕੜਾ ਹੋਇਆ 25
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਮਾਝਾ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਕਿਹਾ ਕਿ ਕੋਰੋਨਾ ਸੰਕਟ ਦੇ ਕਾਰਨ ਲੋਕ ਪਹਿਲਾਂ ਹੀ ਬਹੁਤ ਤੰਗ ਨੇ ਤੇ ਉਪਰੋਂ ਸਰਕਾਰ ਵਾਰ-ਵਾਰ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਲੋਕਾਂ 'ਤੇ ਹੋਰ ਜ਼ਿਆਦਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਝੋਨੇ ਦੀ ਬਿਜਾਈ ਕਰ ਰਹੇ ਹਨ ਅਤੇ ਵਾਰ-ਵਾਰ ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਕਿਸਾਨਾਂ 'ਤੇ ਬੋਝ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੇਲ ਦੀਆਂ ਕੀਮਤਾਂ ਦਾ ਵਾਧਾ ਕਰਨ ਵਾਲੇ ਫੈਸਲੇ ਨੂੰ ਵਾਪਸ ਲਵੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਤਿੱਖਾ ਸੰਘਰਸ਼ ਕਰੇਗੀ।
ਇਹ ਵੀ ਪੜ੍ਹੋਂ : ਬਠਿੰਡਾ 'ਚ ਕੋਰੋਨਾ ਦਾ ਕਹਿਰ, 5 ਨਵੇਂ ਮਾਮਲਿਆਂ ਦੀ ਪੁਸ਼ਟੀ
ਪੁਲਸ ਨਾਕੇ 'ਤੇ ਟਾਸਕ ਫੋਰਸ ਦੀ ਟੀਮ ਨੇ ਗ੍ਰਿਫਤਾਰ ਕੀਤਾ ਥਾਣੇਦਾਰ, ਜਾਣੋ ਕੀ ਹੈ ਵਜ੍ਹਾ
NEXT STORY