ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਰਾਜਬੀਰ ਨੇ ਕਿਹਾ ਹੈ ਕਿ ਮਜੀਠੀਆ ਦੇ ਬਿਆਨ ਨਾਲ ਮੇਰੇ ਅਕਸ ਨੂੰ ਢਾਹ ਲੱਗੀ ਹੈ। ਮਜੀਠੀਆ ਇਸ ਮਾਮਲੇ ਵਿਚ 48 ਘੰਟੇ ਦੇ ਅੰਦਰ-ਅੰਦਰ ਲਿਖਤੀ ਤੌਰ 'ਤੇ ਮੁਆਫ਼ੀ ਮੰਗਣ। ਰਾਜਬੀਰ ਸਿੰਘ ਨੇ ਕਿਹਾ ਹੈ ਕਿ ਜੇ ਮਜੀਠੀਆ ਵੱਲੋਂ 48 ਘੰਟਿਆਂ ਦੇ ਅੰਦਰ ਮੁਆਫ਼ੀ ਨਹੀਂ ਮੰਗੀ ਗਈ ਤਾਂ ਉਹ ਅਦਾਲਤ ਦਾ ਰੁਖ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ
ਦਰਅਸਲ, ਪਿਛਲੇ ਦਿਨੀਂ ਬਿਕਰਮ ਸਿੰਘ ਮਜੀਠੀਆ ਦੇ ਵੱਲੋਂ ਰਾਜਬੀਰ ਸਿੰਘ ਉੱਪਰ ਕਈ ਇਲਜ਼ਾਮ ਲਗਾਏ ਗਏ ਸਨ। ਮਜੀਠੀਆ ਨੇ ਰਾਜਬੀਰ ਸਿੰਘ 'ਤੇ ਪੈਸੇ ਦੇ ਲੈਣ-ਦੇਣ ਬਾਰੇ ਇਲਜ਼ਾਮ ਲਗਾਏ ਸਨ। ਹੁਣ ਰਾਜਬੀਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਮਜੀਠੀਆ ਦੇ ਬਿਆਨ ਨਾਲ ਉਨ੍ਹਾਂ ਦੇ ਅਕਸ ਨੂੰ ਢਾਹ ਲੱਗੀ ਹੈ। ਇਸ ਲਈ ਮਜੀਠੀਆ 48 ਘੰਟਿਆਂ ਦੇ ਅੰਦਰ-ਅੰਦਰ ਮੁਆਫ਼ੀ ਮੰਗਣ, ਨਹੀਂ ਤਾਂ ਉਹ ਅਦਾਲਤ ਵਿਚ ਮਾਣਹਾਨੀ ਦਾ ਮਾਮਲਾ ਦਾਖ਼ਲ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਦਾਲਤ ਕੰਪਲੈਕਸ 'ਚ ਚੱਲੀ ਗੋਲ਼ੀ! ਪੈ ਗਈਆਂ ਭਾਜੜਾਂ
NEXT STORY