ਖੰਨਾ/ਜਲੰਧਰ (ਬਿਪਨ): ਅਦਾਲਤ ਵੱਲੋਂ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਸਿੰਘ ਨੂੰ 9 ਤਾਰੀਖ਼ ਤਕ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਹ 5 ਦਿਨ ਲਈ ਈ.ਡੀ. ਦੀ ਰਿਮਾਂਡ ਵਿਚ ਰਹਿਣਗੇ। ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ਵੀ 14 ਦਿਨ ਲਈ ਵਧਾ ਦਿੱਤੀ ਗਈ ਹੈ। ਰਾਜਦੀਪ ਸਿੰਘ ਦੀ ਰਿਮਾਂਡ ਦੌਰਾਨ ਈ.ਡੀ. ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਉਨ੍ਹਾਂ ਲਿਆਂਦਾ ਜਾ ਸਕਦਾ ਹੈ ਤੇ ਦੋਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਰਹਿਣਗੇ ਠੇਕੇ! ਨਹੀਂ ਮਿਲੇਗੀ ਸ਼ਰਾਬ
ਜਾਣਕਾਰੀ ਮੁਤਾਬਕ ਈ.ਡੀ. ਵੱਲੋਂ ਰਾਜਦੀਪ ਸਿੰਘ ਦਾ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਜੱਜ ਸਾਹਿਬ ਵੱਲੋਂ ਦੋਹਾਂ ਧਿਰਾਂ ਦੇ ਪੱਖ ਸੁਣਨ ਮਗਰੋਂ ਈ.ਡੀ. ਨੂੰ 5 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਈ.ਡੀ. ਵੱਲੋਂ ਰਾਜਦੀਪ ਸਿੰਘ ਦੇ ਘਰ 'ਤੇ ਰੇਡ ਮਾਰੀ ਗਈ ਸੀ ਜੋ ਦੇਰ ਰਾਤ ਤਕ ਜਾਰੀ ਰਹੀ। ਇਸ ਮਗਰੋਂ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦਾ ਤਿੰਨ ਪਹੀਆ ਵਾਹਨਾਂ ਨੂੰ ਲੈ ਕੇ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ (ਵੀਡੀਓ)
NEXT STORY