ਸੰਗਰੂਰ - ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਟਕਸਾਲੀ ਹਲਕਾ ਖਡੂਰ ਸਾਹਿਬ ਤੋਂ ਜਨਰਲ ਜੇ.ਜੇ. ਸਿੰਘ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਬੀਰਦਵਿੰਦਰ ਸਿੰਘ ਨੂੰ ਉਮੀਦਵਾਰ ਐਲਾਨ ਕਰ ਚੁੱਕੀ ਹੈ। ਰਾਜਦੇਵ ਸਿੰਘ ਖਾਲਸਾ 1989 'ਚ ਗਰਮਖਿਆਲੀ ਧਿਰਾਂ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਮੈਦਾਨ 'ਚ ਉਤਰ ਕੇ ਸੁਖਦੇਵ ਸਿੰਘ ਢੀਡਸਾਂ ਸਾਬਕਾ ਮੰਤਰੀ ਅਤੇ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਸਣੇ ਕਾਂਗਰਸ ਦੇ ਮਰਹੂਮ ਪਡਿੰਤ ਸੋਸ ਦੱਤ ਸ਼ਰਮਾਂ ਨੂੰ ਹਰਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਰਾਸ਼ਟਰੀ ਸਿੱਖ ਸੰਗਤ ਸਣੇ ਕਈ ਪਾਰਟੀਆਂ ਦਾ ਹਿੱਸਾ ਰਹਿ ਚੁੱਕੇ ਹਨ।
ਰਾਜਦੇਵ ਖਾਲਸਾ ਕੁਝ ਸਮੇਂ ਲਈ ਆਰ.ਐੱਸ.ਐੱਸ. 'ਚ ਵੀ ਸ਼ਾਮਲ ਹੋ ਚੁੱਕੇ ਹਨ। ਪੰਜਾਬ ਸਰਕਾਰ ਵਲੋਂ ਬਰਗਾੜੀ ਕਾਂਡ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਲਈ ਬਣਾਈ ਗਈ 'ਸਿੱਟ' ਵਲੋਂ ਗਵਾਹ ਦੇ ਰੂਪ 'ਚ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਦੇ ਬਿਆਨ ਕਲਮਬੱਧ ਕੀਤੇ ਗਏ ਸਨ। ਇਸ ਦੌਰਾਨ 'ਸਿੱਟ' ਵਲੋਂ ਉਨ੍ਹਾਂ ਤੋਂ ਕਰੀਬ 1.30 ਘੰਟਾ ਪੁੱਛਗਿੱਛ ਕੀਤੀ ਸੀ। ਰਾਜਦੇਵ ਸਿੰਘ ਖਾਲਸਾ ਨੇ ਸਾਲ 2016 'ਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਉਹ ਜਨਵਰੀ 2019 'ਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋ ਗਏ।
ਸੁਲਤਾਨਵਿੰਡ ਮੋਹਨ ਨਗਰ 'ਚ ਦਿਨ-ਦਿਹਾੜੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਕਾਬੂ
NEXT STORY