ਲੁਧਿਆਣਾ (ਭਾਰਦਵਾਜ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀਆਂ ਰਵਾਇਤੀ ਪਾਰਟੀਆਂ ’ਤੇ ਵੱਡੇ ਇਲਜ਼ਾਮ ਲਾਏ। ਰਾਜੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਪੰਜਾਬ ਦੀ ਜਿਸ ਤਰ੍ਹਾਂ ਦੀ ਹੁਣ ਹਾਲਤ ਹੈ, ਉਸ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਬਹੁਤਾ ਵਧੀਆ ਨਹੀਂ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਭਵਿੱਖ ਸੰਵਾਰਨ ਲਈ ਬਾਹਰ ਨਿਕਲਣ ਕਿਉਂਕਿ ਰਵਾਇਤੀ ਪਾਰਟੀਆਂ ਦੇ ਏਜੰਡੇ ’ਚ ਆਮ ਲੋਕ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਖੂਨ ’ਚ ਕੁੱਟ-ਕੁੱਟ ਕੇ ਕੁਰਬਾਨੀ ਭਰੀ ਹੋਈ ਹੈ ਤੇ ਇਹ ਕਿਸਾਨ ਅੰਦੋਲਨ ਦੇ ਅਸਲੀ ਯੋਧੇ ਤੇ ਸੇਵਾਦਾਰ ਬਣੇ। ਇਸ ਦੌਰਾਨ ਸੰਯੁਕਤ ਸਮਾਜ ਮੋਰਚੇ ਦੇ ਚੋਣਾਂ ’ਚ ਆਉਣ ਨੂੰ ਲੈ ਕੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਸਿਆਸੀ ਪਾਰਟੀ ਨਾਲ ਸਮਝੌਤੇ ਨੂੰ ਲੈ ਕੇ ਅਜੇ ਕੋਈ ਫ਼ੈਸਲਾ ਨਹੀਂ ਹੋਇਆ ਤੇ ਜਦੋਂ ਹੋਵੇਗਾ ਤਾਂ ਸਾਰਿਆਂ ਨੂੰ ਦੱਸਿਆ ਜਾਵੇਗਾ।
ਇਹ ਵੀ ਪੜ੍ਹੋ : ਗਾਇਕ ਗਿੱਪੀ ਗਰੇਵਾਲ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
ਇਸ ਦੌਰਾਨ ਉਨ੍ਹਾਂ ‘ਆਪ’ ਨਾਲ ਸਮਝੌਤੇ ਬਾਰੇ ਕਿਹਾ ਕਿ ਇਹ ਅਫਵਾਹਾਂ ਹੀ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਸਾਡੇ ਸਿਆਸਤ ’ਚ ਆਉਣ ’ਤੇ ਕੋਈ ਖ਼ਤਰਾ ਹੋਵੇਗਾ, ਇਸ ਲਈ ਉਹ ਕਹਿ ਰਹੀਆਂ ਹਨ ਕਿ ਸਾਨੂੰ ਸਿਆਸਤ ’ਚ ਨਹੀਂ ਆਉਣਾ ਚਾਹੀਦਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਵਾਸਤੇ ਇਕ ਲਹਿਰ ਬਣਾਉਣੀ ਚਾਹੀਦੀ ਹੈ, ਨਹੀਂ ਤਾਂ ਸਾਡੀ ਜਵਾਨੀ ਡਰੱਗ ’ਚ ਉਲਝ ਕੇ ਮਰ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਬਣਾਉਣ ਨੂੰ ਲੈ ਕੇ ਸਾਡੀ ਪ੍ਰਕਿਰਿਆ ਚੱਲ ਰਹੀ ਹੈ। ਰਾਜੇਵਾਲ ਨੇ ਕਿਹਾ ਕਿ ਲੋਕਾਂ ਦਾ ਹਿੱਤ ਚਾਹੁਣ ਵਾਲੇ ਲੋਕਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਹੋਰ ਵੀ ਜਥੇਬੰਦੀਆਂ ਹਨ, ਜਿਨ੍ਹਾਂ ਤੋਂ ਸਾਨੂੰ ਹੁੰਗਾਰਾ ਮਿਲ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਮੈਂ ਕਿਸੇ ਵੀ ਧਮਕੀ ਤੋਂ ਨਹੀਂ ਡਰਦਾ, ਇਹ ਤਾਂ ਆਉਂਦੀਆਂ ਰਹਿੰਦੀਆਂ ਹਨ। ਰਾਜੇਵਾਲ ਨੇ ਕਿਹਾ ਕਿ ਮੇਰੀ ਉਮਰ 80 ਸਾਲ ਹੈ, ਜੋ ਆਰਾਮ ਕਰਨ ਦੀ ਹੈ ਪਰ ਸਾਰਿਆਂ ਦਾ ਹੁਕਮ ਮੈਨੂੰ ਮੰਨਣਾ ਪਿਆ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਪੰਜਾਬ ਦੇ ਟਰੱਕ ਓਪਰੇਟਰਾਂ ਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨੇਗੀ 'ਆਪ' ਦੀ ਸਰਕਾਰ : ਕੇਜਰੀਵਾਲ
NEXT STORY