ਚੰਡੀਗੜ੍ਹ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਸਰਕਾਰ ਵੱਲੋਂ 5 ਮਈ ਤੱਕ ਸਰਕਾਰੀ ਕੋਠੀ ਖ਼ਾਲੀ ਕਰਨ ਦਾ ਨੋਟਿਸ ਭੇਜ ਦਿੱਤਾ ਗਿਆ ਹੈ। ਰਾਜਿੰਦਰ ਕੌਰ ਭੱਠਲ ਕੋਲ ਸਰਕਾਰੀ ਕੋਠੀ ਖ਼ਾਲੀ ਕਰਨ ਲਈ ਸਿਰਫ 2 ਦਿਨਾਂ ਦਾ ਹੋਰ ਸਮਾਂ ਬਚਿਆ ਹੈ ਅਤੇ ਜੇਕਰ ਉਹ ਇਨ੍ਹਾਂ 2 ਦਿਨਾਂ ਅੰਦਰ ਕੋਠੀ ਖ਼ਾਲੀ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਮਾਰਕਿਟ ਕਿਰਾਏ ਦੇ ਨਾਲ ਹੀ 126 ਫ਼ੀਸਦੀ ਜੁਰਮਾਨਾ ਵੀ ਭਰਨਾ ਪਵੇਗਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਆਰੀ ਨਾਲ ਨੌਜਵਾਨ ਦਾ ਗਲਾ ਵੱਢਿਆ, ਫਿਰ ਟੋਟੋ-ਟੋਟੇ ਕਰਕੇ ਗੰਦੇ ਨਾਲੇ 'ਚ ਸੁੱਟੀ ਲਾਸ਼
ਇਹ ਕੋਠੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਚੰਡੀਗੜ੍ਹ ਦੇ ਪ੍ਰਾਈਮ ਸੈਕਟਰ-2 'ਚ ਅਲਾਟ ਕੀਤੀ ਹੋਈ ਸੀ ਅਤੇ ਇਹ ਕੋਠੀ ਕੈਬਨਿਟ ਮੰਤਰੀਆਂ ਲਈ ਰਾਖਵੀਆਂ ਸਰਕਾਰੀ ਕੋਠੀਆਂ 'ਚੋਂ ਇੱਕ ਹੈ। ਦੱਸਣਯੋਗ ਹੈ ਕਿ ਰਾਜਿੰਦਰ ਕੌਰ ਭੱਠਲ ਨੂੰ ਸਰਕਾਰੀ ਕੋਠੀ ਮਿਲਣ ਦੇ ਨਾਲ ਹੀ ਬਿਜਲੀ ਅਤੇ ਪਾਣੀ ਵੀ ਮੁਫ਼ਤ ਹੀ ਮਿਲਦੇ ਸਨ।
ਇਹ ਵੀ ਪੜ੍ਹੋ : ਵੱਡਾ ਖ਼ੁਲਾਸਾ : ਪਲਾਸਟਿਕ ਦੇ 4 ਥੈਲਿਆਂ 'ਚ ਪੈਕ ਕੀਤੇ ਲਾਸ਼ ਦੇ ਟੋਟੇ, ਸਿਰਫ ਇਕ ਲੱਤ ਤੇ ਬਾਂਹ ਮਿਲੀ
ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਕ ਕੈਬਨਿਟ ਰੈਂਕਾਂ ਦੇ ਅਹੁਦੇਦਾਰਾਂ ਨੂੰ ਮਿਲਣ ਵਾਲੀ ਕੋਠੀ 'ਚ ਆਉਣ ਵਾਲੇ ਬਿਜਲੀ ਅਤੇ ਪਾਣੀ ਦੇ ਬਿੱਲ ਦੀ ਅਦਾਇਗੀ ਪੰਜਾਬ ਸਰਕਾਰ ਦੇ ਪੀ. ਡਬਲਿਊ. ਵਿਭਾਗ ਵੱਲੋਂ ਹੀ ਕੀਤੀ ਜਾਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੋਤ ਸਿੱਧੂ ਦੇ ਕੇਜਰੀਵਾਲ ਨੂੰ ਤਿੱਖੇ ਸਵਾਲ, ਰੇਤ ਮਾਮਲੇ ਨੂੰ ਲੈ ਕੇ ਬੋਲਿਆ ਵੱਡਾ ਹਮਲਾ
NEXT STORY