ਫਤਿਹਗੜ੍ਹ ਸਾਹਿਬ- ਰੱਖਿਆ ਮੰਤਰੀ ਰਾਜਨਾਥ ਸਿੰਘ ਚੋਣ ਪ੍ਰਚਾਰ ਲਈ ਅੱਜ ਯਾਨੀ ਕਿ ਪੰਜਾਬ ਦੇ ਖੰਨਾ ਪਹੁੰਚੇ। ਫਤਹਿਗੜ੍ਹ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਵਾਲਮੀਕੀ ਦੇ ਸਮਰਥਨ ਵਿਚ ਖੰਨਾ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ, ਉਦੋਂ ਤੱਕ ਆਰਾਮ ਨਹੀਂ ਕਰਾਂਗਾ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਜਦੋਂ ਵੀ ਮੈਂ ਪੰਜਾਬ ਆਉਂਦਾ ਹੈ ਤਾਂ ਜੇਕਰ ਕੋਈ ਸਾਨੂੰ ਪੁੱਛੇ ਕਿ ਪੰਜਾਬ ਕਿਸ ਨੂੰ ਕਹਿੰਦੇ ਹਨ- ਤਾਂ ਮੈਂ ਕਹਿਣਾ ਚਾਹਾਂਗਾ ਕਿ ਤਾਕਤ, ਬਲ, ਸਾਹਸ, ਸ਼ੌਰਿਆ ਅਤੇ ਦੇਸ਼ ਭਗਤੀ ਦਾ ਜਿਸ ਧਰਤੀ 'ਤੇ ਸੰਗਮ ਹੁੰਦਾ ਹੈ, ਉਸ ਨੂੰ ਹੀ ਅਸੀਂ ਪੰਜਾਬ ਆਖਦੇ ਹਨ। ਇਹ ਧਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਧਰਮ ਗਿਆਨ ਅਤੇ ਦਰਸ਼ਨ ਦੀ ਧਰਤੀ ਹੈ। ਸਮਾਜ ਦੀਆਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਲਾ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਿਰਫ ਭਾਰਤ ਵਿਚ ਹੀ ਨਹੀਂ ਲੋਕ ਜਾਣਦੇ, ਪੂਰੀ ਦੁਨੀਆ ਉਨ੍ਹਾਂ ਨੂੰ ਜਾਣਦੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਲੈ ਕੇ ਸ਼ਹੀਦ ਸ. ਭਗਤ ਸਿੰਘ ਵਰਗੇ ਅਣਗਿਣਤ ਸੂਰਵੀਰ ਇਸ ਪੰਜਾਬ ਦੀ ਧਰਤੀ 'ਤੇ ਪੈਦਾ ਹੋਏ। ਪੰਜਾਬ ਦੀ ਧਰਤੀ ਗੁਰੂਆਂ, ਵੀਰਾਂ ਦੀ ਧਰਤੀ ਹੈ। ਇਹ ਸਾਡੇ ਕਿਸਾਨਾਂ ਦੀ ਵੀ ਧਰਤੀ ਹੈ।
ਇਹ ਵੀ ਪੜ੍ਹੋ- ਗਰਮੀ ਦਾ ਪਾਰਾ ਹਾਈ; ਰਾਜਸਥਾਨ 'ਚ 50 ਡਿਗਰੀ ਸੈਲਸੀਅਸ ਤੱਕ ਪੁੱਜਾ ਤਾਪਮਾਨ, ਅਜੇ ਹੋਰ ਬੇਹਾਲ ਕਰੇਗੀ ਗਰਮੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦੇਸ਼ਾਂ ਮੁਤਾਬਕ ਹੀ ਸਾਡੀ ਸਰਕਾਰ ਨੇ ਬਰਾਬਰ ਦੇਸ਼ ਦੀ ਸੇਵਾ ਕੀਤੀ। ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਕਰਤਾਰਪੁਰ ਕਾਰੀਡੋਰ ਸਾਡੀ ਸਰਕਾਰ ਨੇ ਬਣਾਇਆ। ਹਰਿਮੰਦਰ ਸਾਹਿਬ ਵਿਚ ਵਿਦੇਸ਼ੀ ਚੰਦੇ 'ਤੇ ਰੋਕ ਸੀ, ਇਸ ਰੋਕ ਨੂੰ ਸਾਡੀ ਸਰਕਾਰ ਨੇ ਖ਼ਤਮ ਕੀਤਾ ਹੈ। ਸਾਡੇ ਗੁਰੂਆਂ ਦੇ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਪੂਰੀ ਦੁਨੀਆ ਵਿਚ ਮਨਾਇਆ ਜਾਂਦਾ ਹੈ। 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਰੂਪ ਵਿਚ ਮਨਾਉਣ ਦਾ ਫੈਸਲਾ ਸਾਡੀ ਸਰਕਾਰ ਨੇ ਕੀਤਾ ਹੈ। ਸਿੱਖ ਧਰਮ ਦਾ ਸਨਮਾਨ ਜਿੰਨਾ ਵੀ ਕੀਤਾ ਜਾਵੇ ਘੱਟ ਹੈ। ਭਾਰਤ ਸਦਾ ਹੀ ਉਨ੍ਹਾਂ ਦਾ ਰਿਣੀ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਮਗਰੋਂ ਦਿੱਲੀ ਦੀਆਂ ਗਲੀਆਂ ਵਿਚ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹ ਗਈਆਂ ਹਨ। ਰਾਜਨਾਥ ਸਿੰਘ ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਿੱਲੀ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਪਰ 'ਆਪ' ਨੇਤਾ ਨੂੰ ਸ਼ਰਾਬ ਘਪਲੇ ਨੂੰ ਲੇ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨੇਤਾ 'ਤੇ ਕੋਈ ਦੋਸ਼ ਲੱਗਦਾ ਹੈ ਤਾਂ ਉਸ ਵਿਚ ਉਦੋਂ ਤੱਕ ਲਈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਨੈਤਿਕ ਸਾਹਸ ਹੋਣਾ ਚਾਹੀਦਾ ਹੈ, ਜਦੋਂ ਤੱਕ ਦੋਸ਼ਾਂ ਤੋਂ ਮੁਕਤ ਨਾ ਹੋ ਜਾਵੇ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ 'ਚ ਸਫ਼ਲ ਚੋਣਾਂ ਮੋਦੀ ਸਰਕਾਰ ਦੀ ਸਫ਼ਲਤਾ: ਅਮਿਤ ਸ਼ਾਹ
ਕੇਜਰੀਵਾਲ 'ਤੇ ਤੰਜ਼ ਕੱਸਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਵਰਕ ਫਰਾਮ ਹੋਮ ਬਾਰੇ ਸੁਣਿਆ ਹੈ ਪਰ ਵਰਕ ਫਰਾਮ ਜੇਲ੍ਹ ਬਾਰੇ ਮੈਂ ਪਹਿਲੀ ਵਾਰ ਸੁਣ ਰਿਹਾ ਹਾਂ। ਉਨ੍ਹਾਂ ਭ੍ਰਿਸ਼ਟਾਚਾਰ ਖਿਲਾਫ ਅੰਨਾ ਹਜ਼ਾਰੇ ਦੀ ਅਗਵਾਈ ਵਾਲੇ ਅੰਦੋਲਨ ਮਗਰੋਂ ਆਮ ਆਦਮੀ ਪਾਰਟੀ ਦਾ ਗਠਨ ਕਰਨ ਨੂੰ ਲੈ ਕੇ ਵੀ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਿਆ। ਸਿੰਘ ਨੇ ਕਿਹਾ ਕਿ ਕੇਜਰੀਵਾਲ ਨੇ ਅੰਨਾ ਹਜ਼ਾਰੇ ਨਾਲ ਮਿਲ ਕੇ ਅੰਦੋਲਨ ਕਰ ਰਹੇ ਸਨ ਤਾਂ ਹਜ਼ਾਰੇ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਇਹ ਅੰਦੋਲਨ ਕਾਂਗਰਸ ਦੇ ਭ੍ਰਿਸ਼ਟਾਚਾਰ ਖਿਲਾਫ ਹੈ ਅਤੇ ਇਸ ਦੀ ਸਫ਼ਲਤਾ ਦਾ ਇਸਤੇਮਾਲ ਸਿਆਸੀ ਲਾਭ ਲਈ ਨਹੀਂ ਕੀਤਾ ਜਾਣਾ ਚਾਹੀਦਾ ਪਰ ਕੇਜਰੀਵਾਲ ਨੇ ਆਪਣੇ ਗੁਰੂ ਦੀ ਹੀ ਗੱਲ ਨਹੀਂ ਮੰਨੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਕਰੀ ਲਈ ਰਿਸ਼ਵਤ ਦਾ ਇਕ ਰੁਪਿਆ ਵੀ ਕਿਸੇ ਦਾ ਲੱਗਾ ਹੋਵੇ ਤਾਂ ਮੈਂ ਨੀਵੀਂ ਥਾਵੇਂ ਬੈਠ ਜਾਵਾਂਗਾ : CM ਮਾਨ (ਵੀਡੀਓ)
NEXT STORY