ਲੁਧਿਆਣਾ (ਨਰਿੰਦਰ ਮਹਿੰਦਰੂ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਸਿੱਖਾਂ ਸਮੇਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਘਰ ਅੱਗੇ ਤੂੜੀ ਸੁੱਟਣ ਤੋਂ ਹੋਏ ਝਗੜੇ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ
ਆਪਣੇ ਘਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਰੇਵਾਲ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਵੱਲੋਂ ਰਾਜੋਆਣਾ ਦੀ ਰਿਹਾਈ ਦਾ ਵਿਰੋਧ ਕਰਨ 'ਤੇ ਉਨ੍ਹਾਂ ਦੀ ਨਿੰਦਾ ਕੀਤੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਦਾ ਸਵਾਗਤ ਕੀਤਾ ਹੈ। ਸੰਸਦ ਮੈਂਬਰ ਤਿਵਾੜੀ ਦੇ ਪਿਤਾ ਨੂੰ ਵੀ ਅੱਤਵਾਦੀਆਂ ਨੇ ਮਾਰ ਦਿੱਤਾ ਸੀ।
ਇਹ ਵੀ ਪੜ੍ਹੋ : ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੂੰ ਨਹੀਂ ਮਿਲਿਆ ਜਾਖੜ ਦਾ ਜਵਾਬ
'ਆਪ' ਸਰਕਾਰ ਨੇ ਪੂਰਾ ਕੀਤਾ ਇਕ ਹੋਰ ਵਾਅਦਾ, ਪੁਲਸ ਮੁਲਾਜ਼ਮਾਂ ਲਈ ਕੀਤਾ ਇਹ ਐਲਾਨ (ਵੀਡੀਓ)
NEXT STORY