ਫਾਜ਼ਿਲਕਾ (ਸੁਨੀਲ ਨਾਗਪਾਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਫਾਜ਼ਿਲਕਾ ’ਚ ਨਗਰ ਕੌਂਸਲ ਚੌਣਾਂ ਦੇ ਮੱਦੇਨਜ਼ਰ ਦੌਰਾ ਕੀਤਾ ਜਾ ਰਿਹਾ ਹੈ। ਇੱਥੋਂ ਦੇ ਵਾਰਡ ਉਮੀਦਵਾਰ ਅਤੇ ਪਤਵੰਤੇ ਸੱਜਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕੌਂਸਲ ਦਾ ਬੋਰਡ ਅਕਾਲੀ ਦਲ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਦਾ ਵਿਕਾਸ ਹੋ ਸਕੇ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਕਰਕੇ ਕਾਂਗਰਸ ਘਬਰਾਈ ਹੋਈ ਹੈ। ਇਸ ਲਈ ਕਈ ਤਰ੍ਹਾਂ ਦੀਆਂ ਕਰਤੂਤਾਂ ਕਰ ਰਹੀ ਹੈ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰਨ ਵਾਲੇ ਭਾਜਪਾ ਆਗੂ ਦੇ ਘਰ ’ਤੇ ਹਮਲਾ
ਇਨ੍ਹਾਂ ਕਰਤੂਤਾਂ ਕਰਕੇ ਪੰਜਾਬ ਦੀ ਜਨਤਾ ਕਾਂਗਰਸ ਨੂੰ ਆਪਣੇ ਨੇੜੇ ਤੇੜੇ ਨਹੀਂ ਲੱਗਣ ਦੇ ਰਹੀ ਹੈ। ਰਾਜੋਆਣਾ ਮਾਮਲੇ ’ਤੇ ਸੁਖਬੀਰ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹਨ ਕਿ ਉਨ੍ਹਾਂ ਨੇ ਆਪਣੀ ਸਜ਼ਾ ਕੱਟ ਲਈ ਹੈ। ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਦੱਸ ਦੇਈਏ ਕਿ ਰਾਜੋਆਣਾ ਨੇ ਆਪਣੀ ਅਰਜ਼ੀ ’ਚ ਮੌਤ ਦੀ ਸਜ਼ਾ ਨੂੰ ਘੱਟ ਕਰਨ ਦੀ ਬੇਨਤੀ ਕੀਤੀ ਹੈ। ਸੁਪਰੀਮ ਕੋਰਟ ਦੇ ਕੇਂਦਰ ਨੂੰ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਗਣਤੰਤਰ ਦਿਵਸ ਯਾਨੀ ਕਿ 26 ਜਨਵਰੀ ਤੋਂ ਪਹਿਲਾਂ ਹੀ ਫੈਸਲਾ ਲੈ ਲਿਆ ਜਾਵੇ।1995 ’ਚ ਹੋਏ ਬੰਬ ਧਮਾਕੇ ਵਿਚ ਬੇਅੰਤ ਸਿੰਘ ਅਤੇ 17 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ। ਰਾਜੋਆਣਾ ਨੂੰ ਵਿਸ਼ੇਸ਼ ਅਦਾਲਤ ਨੇ 2007 ਵਿਚ ਮੌਤ ਦੀ ਸਜ਼ਾ ਸੁਣਾਈ ਸੀ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਵਲੋਂ ਜਥੇਦਾਰ ਤੱਕ ਪਹੁੰਚ ਕਰਨ ਦੀਆਂ ਖ਼ਬਰਾਂ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬਹੁਚਰਚਿਤ ਨੋਟਾਂ ਵਾਲਾ ਬਾਬਾ ਗੁਰਮੇਲ ਸਿੰਘ ਸੋਸ਼ਲ ਮੀਡੀਆ ਰਾਹੀਂ ਹੋਇਆ ਲੋਕਾਂ ਸਾਹਮਣੇ
NEXT STORY