ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਰਾਜਵੀਰ ਜਵੰਦਾ ਦੀ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ ਹੈ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਉਨ੍ਹਾਂ ਕਿਹਾ ਕਿ ਛੋਟੀ ਉਮਰ ’ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿੱਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੰਜਾਬ 'ਚ ਸੋਗ, ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ
ਇਥੇ ਇਹ ਦੱਸਣਯੋਗ ਹੈ ਕਿ ਫੋਰਟਿਸ ਹਸਪਤਾਲ ਦੇ ਸੂਤਰਾਂ ਮੁਤਾਬਕ ਰਾਜਵੀਰ ਜਵੰਦਾ ਨੇ ਸਵੇਰੇ 10:55 ਵਜੇ ਆਖਰੀ ਸਾਹ ਲਏ। ਰਾਜਵੀਰ ਜਵੰਦਾ ਦੀ ਮੌਤ ਮਗਰੋਂ ਇਹਤਿਆਤ ਵਜੋਂ ਮੁਹਾਲੀ ਹਸਪਤਾਲ ਵਿਚ ਪੁਲਸ ਫੋਰਸ ਦੀ ਨਫ਼ਰੀ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ 'ਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ
NEXT STORY