ਲੁਧਿਆਣਾ : ਪੰਜਾਬ ਦੇ ਮਸ਼ਹੂਰ ਗਾਇਕ ਰਜਵੀਰ ਜਵੰਦਾ ਦੇ ਅਚਾਨਕ ਦਿਹਾਂਤ ਦੀ ਖ਼ਬਰ ਨਾਲ ਸੰਗੀਤ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਰਾਜਵੀਰ ਦੇ ਦੇਹਾਂਤ ਦੇ ਚੱਲਦੇ ਲੁਧਿਆਣਾ ਪ੍ਰਸ਼ਾਸਨ ਨੇ 8 ਅਕਤੂਬਰ ਨੂੰ ਹੋਣ ਵਾਲੇ ਪ੍ਰੋਗਰਾਮ ‘ਸਰਸ ਮੇਲਾ’ ਰੱਦ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਪ੍ਰਸ਼ਾਸਨ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਰਾਜਵੀਰ ਜਵੰਦਾ ਦੇ ਦਿਹਾਂਤ ਨਾਲ ਸਾਰੇ ਪ੍ਰਸ਼ੰਸਕ ਅਤੇ ਸੰਗੀਤ ਪ੍ਰੇਮੀ ਦੁਖੀ ਹਨ। ਇਸ ਦੁੱਖਦਾਈ ਘੜੀ ਵਿਚ ਪ੍ਰਸ਼ਾਸਨ ਨੇ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਬਿਆਨ ਵਿਚ ਕਿਹਾ ਗਿਆ ਕਿ ਰਜਵੀਰ ਜਵੰਦਾ ਦੇ ਅਚਾਨਕ ਅਤੇ ਦੁਖਦਾਈ ਦਿਹਾਂਤ ਕਾਰਨ ਅੱਜ ਦਾ ਸਰਸ ਮੇਲਾ ਪ੍ਰੋਗਰਾਮ ਮੁਲਤਵੀ ਕੀਤਾ ਗਿਆ ਹੈ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ।
ਇਹ ਵੀ ਪੜ੍ਹੋ : ਬਿਜਲੀ ਵਾਲੇ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਸਬੰਧੀ ਪੜ੍ਹੋ ਵੱਡੀ ਅਪਡੇਟ! ਹੁਣ ਠੰਡ ਵਿਖਾਏਗੀ ਆਪਣਾ ਜ਼ੋਰ, ਜਾਣੋ ਅਗਲੇ ਦਿਨਾਂ ਦਾ ਹਾਲ
NEXT STORY