ਜਗਰਾਓਂ (ਵੈੱਬ ਡੈਸਕ)- ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੋਹਾਲੀ ਤੋਂ ਬਾਅਦ ਜੱਦੀ ਪਿੰਡ ਪੋਨਾ ਲਿਆਂਦਾ ਗਿਆ। ਅੱਜ ਪਿੰਡ ਪੋਨਾ ਵਿਖੇ ਹੀ ਰਾਜਵੀਰ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਕੀਤਾ ਜਾਵੇਗਾ। ਜਿਸ ਥਾਂ 'ਤੇ ਰਾਜਵੀਰ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ, ਉਸੇ ਥਾਂ 'ਤੇ ਉਹਨਾਂ ਨੇ ਆਪਣਾ ਬਚਪਨ ਬਤੀਤ ਕੀਤਾ ਸੀ। ਇਹ ਥਾਂ ਉਹਨਾਂ ਨੇ ਜੱਦੀ ਘਰ ਤੋਂ ਲਗਭਗ 30 ਮੀਟਰ ਦੀ ਦੂਰੀ 'ਤੇ ਹੈ। ਉੱਥੇ ਇੱਕ ਯਾਦਗਾਰ ਵੀ ਬਣਾਈ ਜਾ ਸਕਦੀ ਹੈ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ

ਇਸ ਸਬੰਧ ਵਿਚ ਪਿੰਡ ਦੇ ਲੋਕਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜਵੀਰ ਦਾ ਪਹਿਲਾਂ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਵਿਚ ਕਰਨਾ ਸੀ ਪਰ ਇਕੱਠ ਜ਼ਿਆਦਾ ਹੋਣ ਕਾਰਨ ਪੰਚਾਇਤ ਨੇ ਫ਼ੈਸਲਾ ਲਿਆ ਕਿ ਪਿੰਡ ਦੀ ਗਰਾਉਂਡ ਵਿਚ ਹੁਣ ਸਸਕਾਰ ਕੀਤਾ ਜਾਵੇਗਾ। ਇਸ ਥਾਂ 'ਤੇ ਹੀ ਉਹਨਾਂ ਦੀਆਂ ਅੰਤਿਮ ਰਸਮਾਂ ਵੀ ਕੀਤੀਆਂ ਜਾਣਗੀਆਂ। ਪਿੰਡ ਦੇ ਨੌਜਵਾਨਾਂ ਨੇ ਕਿਹਾ ਕਿ ਅਸੀਂ ਕਦੇ ਸੋਚਿਆ ਨਹੀਂ ਸੀ, ਜਿਸ ਥਾਂ 'ਤੇ ਅਸੀਂ ਖੇਡਦੇ ਹਾਂ, ਅੱਜ ਉਸੇ ਥਾਂ 'ਤੇ ਪੰਜਾਬੀ ਗਾਈਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਹ ਸਮਾਂ ਬਹੁਤ ਦੁੱਖਦ ਹੈ।
ਪੜ੍ਹੋ ਇਹ ਵੀ : 12 ਅਕਤੂਬਰ ਤੱਕ ਸਕੂਲ-ਕਾਲਜ ਬੰਦ, ਹੁਣ ਇਸ ਦਿਨ ਤੋਂ ਲੱਗਣਗੀਆਂ ਕਲਾਸਾਂ
27 ਸਤੰਬਰ ਨੂੰ ਵਾਪਰਿਆ ਸੀ ਹਾਦਸਾ
ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾਂਦੇ ਸਮੇਂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਡਾਕਟਰਾਂ ਅਨੁਸਾਰ ਉਸਨੂੰ ਦਿਲ ਦਾ ਦੌਰਾ ਵੀ ਪਿਆ ਸੀ। ਉਸਦੀ ਹਾਲਤ ਬਹੁਤ ਨਾਜ਼ੁਕ ਸੀ। ਰਾਜਵੀਰ 11 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ 'ਤੇ ਸੀ, ਜਿਸ ਦੌਰਾਨ ਲੋਕਾਂ ਵਲੋਂ ਉਹਨਾਂ ਦੀ ਸਿਹਤ ਨੂੰ ਲੈ ਕੇ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ।
ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਡੁੱਬੇ ਸਦਮੇ 'ਚ ਪੂਰਾ ਪਰਿਵਾਰ...! ਰਾਜਵੀਰ ਜਵੰਦਾ ਦੀ ਮੌਤ 'ਤੇ ਭਾਵੁਕ ਹੋਏ ਪਾਲ ਸਿੰਘ ਸਮਾਓ
NEXT STORY