ਚੰਡੀਗੜ੍ਹ : ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 31 ਮਾਰਚ ਨੂੰ ਰਾਜ ਸਭਾ ਸੀਟਾਂ ਲਈ ਚੋਣ ਹੋਵੇਗੀ। ਇਸ ਚੋਣ ਲਈ 14 ਮਾਰਚ ਤੋਂ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ ਅਤੇ 21 ਮਾਰਚ ਨੂੰ ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ ਹੋਵੇਗੀ। ਦੱਸਣਯੋਗ ਹੈ ਕਿ ਅਪ੍ਰੈਲ 'ਚ ਪੰਜਾਬ ਦੇ 5 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਜਿਸ ਕਾਰਨ ਇਹ ਚੋਣ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਜੰਗ ਦਾ ਅਸਰ : ਕੱਚੇ ਤੇਲ ਦੀ ਕੀਮਤ 125 ਡਾਲਰ ਪ੍ਰਤੀ ਬੈਰਲ ਪੁੱਜੀ, 13 ਸਾਲ 'ਚ ਸਭ ਤੋਂ ਉੱਚੇ ਪੱਧਰ 'ਤੇ
ਇਹ ਵੀ ਦੱਸ ਦੇਈਏ ਕਿ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 5 ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦਾ 6 ਸਾਲ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋ ਜਾਵੇਗਾ, ਜਦੋਂ ਕਿ ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਜੁਲਾਈ ਮਹੀਨੇ ਖ਼ਤਮ ਹੋ ਰਿਹਾ ਹੈ।
ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਬਲਟਾਣਾ ਪੁੱਜੀ ਰੀਆ ਨੇ ਸੁਣਾਈ ਹੱਡਬੀਤੀ, 'ਸਾਇਰਨ ਵੱਜਦੇ ਹੀ ਬੰਕਰ 'ਚ ਭੇਜ ਦਿੱਤਾ ਜਾਂਦਾ ਸੀ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ: BBMB ਮੁੱਦੇ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਡੀ. ਸੀ. ਦਫ਼ਤਰ ਬਾਹਰ ਦਿੱਤਾ ਧਰਨਾ
NEXT STORY