ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਅੱਜ ਜ਼ਿਲ੍ਹਾ ਪਠਾਨਕੋਟ ਵਿਖੇ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ ਵਿਖੇ ਰਾਕੇਸ਼ ਮੀਨਾ (ਆਈ. ਏ. ਐੱਸ.) ਵੱਲੋਂ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਰਸਮੀ ਤੌਰ 'ਤੇ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਰਾਕੇਸ਼ ਮੀਨਾ ਨੇ ਆਪਣੀਆਂ ਪਿਛਲੀਆਂ ਸੇਵਾਵਾਂ ਬਾਰੇ ਦੱਸਿਆ ਕਿ ਉਹ 2023 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਉਹ ਪਠਾਨਕੋਟ ਵਿਖੇ ਹੀ ਬਤੌਰ ਐੱਸ. ਡੀ. ਐੱਮ., ਜੁਆਇੰਟ ਕਮਿਸ਼ਨਰ ਬਠਿੰਡਾ ਅਤੇ ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਉਨ੍ਹਾਂ ਨੇ ਪ੍ਰਣ ਲਿਆ ਕਿ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਆਮ ਪਬਲਿਕ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8s
For Whatsapp:- https://whatsapp.com/channel/0029Va94hsaHAdNVur4L170e
ਸ਼ਰਮਨਾਕ! ਮੰਦਬੁੱਧੀ ਲੜਕੀ ਦੇ ਨਾਲ ਗੁਆਂਢੀ ਵੱਲੋਂ ਜਬਰ-ਜ਼ਿਨਾਹ
NEXT STORY