ਫਤਿਹਗੜ੍ਹ ਸਾਹਿਬ (ਸੁਰੇਸ਼, ਜਗਦੇਵ) : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਜਿਹੜੇ ਆਗੂ ਚੋਣਾਂ ’ਚ ਹਿੱਸਾ ਲੈਣਗੇ, ਉਹ ਕੇਂਦਰ ਸਰਕਾਰ ਨਾਲ ਐੱਮ. ਐੱਸ. ਪੀ. ਸਬੰਧੀ ਗੱਲਬਾਤ ਕਰਨ ਲਈ ਬਣਾਈ ਗਈ ਕਮੇਟੀ ਦਾ ਹਿੱਸਾ ਨਹੀਂ ਹੋਣਗੇ। ਇਹ ਪ੍ਰਗਟਾਵਾ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਡੇਰਾ ਹੰਸਾਲੀ ਸਾਹਿਬ ਵਿਖੇ ਸਥਿਤ ਗੁਰਦੁਆਰਾ ਸਾਹਿਬ ’ਚ ਕਿਸਾਨ ਮੋਰਚੇ ਦੀ ਜਿੱਤ ਤੋਂ ਬਾਅਦ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਪੱਤਰਕਾਰਾਂ ਵੱਲੋਂ ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚਢੂਨੀ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਲੜਣ ਲਈ ਬਣਾਈਆਂ ਗਈਆਂ ਵੱਖ-ਵੱਖ ਪਾਰਟੀਆਂ ਸਬੰਧੀ ਪੁੱਛੇ ਜਾਣ ’ਤੇ ਟਿਕੈਤ ਨੇ ਕਿਹਾ ਕਿ ਜੋ ਵੀ ਸੰਯੁਕਤ ਕਿਸਾਨ ਮੋਰਚੇ ਦਾ ਆਗੂ ਚੋਣਾਂ ਲੜੇਗਾ, ਉਸ ਦਾ ਸੰਯੁਕਤ ਕਿਸਾਨ ਮੋਰਚੇ ਨਾ ਕੋਈ ਸਬੰਧ ਨਹੀਂ ਰਹੇਗਾ ਅਤੇ ਉਹ ਕਿਸਾਨੀ ਮੰਗਾਂ ਸਬੰਧੀ ਕੇਂਦਰ ਨਾਲ ਗੱਲਬਾਤ ਕਰਨ ਲਈ ਬਣਾਈ ਗਈ ਕਿਸੇ ਵੀ ਕਮੇਟੀ ਦਾ ਮੈਂਬਰ ਨਹੀਂ ਰਹੇਗਾ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨਾਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮ. ਐੱਸ. ਪੀ. ਸਬੰਧੀ ਬਣਾਈ ਗਈ ਕਮੇਟੀ ’ਚ ਬਲਵੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚਢੂਨੀ ਸ਼ਾਮਲ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਜਾਇਬ ਸਿੰਘ ਜਖਵਾਲੀ ਨੇ ਰਾਕੇਸ਼ ਟਿਕੈਤ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਡੇਰਾ ਹੰਸਾਲੀ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਰਾਕੇਸ਼ ਟਿਕੈਤ ਨੂੰ ਆਸ਼ੀਰਵਾਦ ਦਿੱਤਾ।
ਪਦਮ ਸ਼੍ਰੀ ਪੁਰਸਕਾਰ ਪ੍ਰੋ. ਕਰਤਾਰ ਸਿੰਘ ਦਾ ਲੁਧਿਆਣਾ 'ਚ ਸੁਰਗਵਾਸ
NEXT STORY