ਅੰਮ੍ਰਿਤਸਰ (ਸੰਧੂ) : ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਇਲਾਕੇ ਦੇ ਪਿੰਡ ਨੰਗਲ ਅਰੀਆਂ ਦੇ 28 ਸਾਲਾ ਦਲਜੀਤ ਕੁਮਾਰ ਪੁੱਤਰ ਕਿਸ਼ਨ ਲਾਲ ਦਾ ਮ੍ਰਿਤਕ ਸਰੀਰ ਅੱਜ ਸਵੇਰੇ ਤੜਕਸਾਰ ਰੱਖੜੀ ਵਾਲੇ ਦਿਨ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਦਲਜੀਤ ਕੁਮਾਰ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ ’ਚ ਦੋ ਸਾਲ ਪਹਿਲਾਂ ਹੀ ਮਿਹਨਤ ਮਜ਼ਦੂਰੀ ਕਰਨ ਲਈ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਦੱਸੇ ਮੁਤਾਬਕ ਦਲਜੀਤ ਨੇ ਕੁਝ ਕਾਰਨਾਂ ਕਰਕੇ ਆਪਣੀ ਕੰਮ ਵਾਲੀ ਕੰਪਨੀ ਨੂੰ ਛੱਡ ਦਿੱਤਾ ਸੀ ਜਿਸ ਉਪਰੰਤ ਕੰਪਨੀ ਨੇ ਉਸ ਖ਼ਿਲਾਫ਼ ਵਿਚਾਲੇ ਕੰਟਰੈਕਟ ਤੋੜਨ ਦਾ ਕੇਸ ਦਰਜ ਕਰਵਾ ਦਿੱਤਾ ਸੀ। ਇਸ ਪਿੱਛੋਂ ਕੋਈ ਹੋਰ ਕੰਮ ਨਾ ਮਿਲਣ ਕਾਰਨ ਉਹ ਮਾਨਸਿਕ ਦਬਾਅ ਹੇਠ ਆ ਗਿਆ ਸੀ। ਕੁਝ ਦਿਨ ਜ਼ਿਆਦਾ ਬਿਮਾਰ ਰਹਿਣ ਕਾਰਨ ਬੀਤੀ 1 ਅਗਸਤ ਨੂੰ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੀ.ਆਰ. ਮਿਲਣ ਦਾ ਮੌਕਾ ਆਇਆ ਤਾਂ ਵਰਤ ਗਿਆ ਭਾਣਾ, ਫ਼ਰੀਦਕੋਟ ਦੇ ਨੌਜਵਾਨ ਦੀ ਕੈਨੇਡਾ ’ਚ ਅਚਾਨਕ ਮੌਤ
ਉਨ੍ਹਾਂ ਦੱਸਿਆ ਪੀੜਤ ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹ ਭਾਰਤ ਪਹੁੰਚਾਉਣ ’ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਵਿਸ਼ੇਸ਼ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਜਲਦ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਦਲਜੀਤ ਦੇ ਮ੍ਰਿਤਕ ਸਰੀਰ ਨੂੰ ਅੱਜ ਸਵੇਰੇ ਤੜਕਸਾਰ ਭਾਰਤ ਭੇਜ ਕੇ ਉਸ ਦੇ ਵਾਰਸਾਂ ਨੂੰ ਸੌੰਪ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ 249 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਸਹੁਰੇ ਘਰ ਸ਼ੱਕੀ ਹਾਲਾਤ ’ਚ ਮੌਤ, ਪਤਨੀ ਨੇ ਅਗਲੇ ਮਹੀਨੇ ਜਾਣਾ ਸੀ ਵਿਦੇਸ਼
ਇੱਥੇ ਇਹ ਵੀ ਦੱਸਣਯੋਗ ਹੈ ਕਿ ਮ੍ਰਿਤਕ ਦਲਜੀਤ ਕੁਮਾਰ ਦੀ ਮਾਤਾ ਨਿਰਮਲ ਕੌਰ ਜੋ ਪਿਛਲੇ ਕੁਝ ਸਮੇਂ ਤੋਂ ਬੀਮਾਰ ਸੀ, ਦੀ ਵੀ ਬੀਤੇ ਦਿਨ ਮੌਤ ਹੋ ਗਈ ਸੀ, ਜਿਸ ਕਾਰਨ ਅੱਜ ਮਾਂ ਤੇ ਪੁੱਤ ਦਾ ਇਕੱਠਿਆਂ ਸਸਕਾਰ ਕੀਤਾ ਗਿਆ ਹੈ। ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਲੈਣ ਪਹੁੰਚੇ ਮ੍ਰਿਤਕ ਦੇ ਚਾਚੇ ਅਮਰਜੀਤ ਸਿੰਘ ਅਤੇ ਜੀਜੇ ਦਿਲਬਾਗ ਆਦਿ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ ’ਤੇ ਡਾ.ਐੱਸ. ਪੀ. ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਪਰਿਵਾਰ ਨੂੰ ਦਲਜੀਤ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਚੱਲੇ ਘਸੁੰਨ-ਮੁੱਕੇ, ਪੱਗਾਂ ਲੱਥੀਆਂ
ਕੈਨੇਡਾ ’ਚ ਹਾਦਸੇ ਦਾ ਸ਼ਿਕਾਰ ਹੋਈ 21 ਸਾਲਾ ਕੁੜੀ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਜੰਗ,ਪਰਿਵਾਰ ਨੇ ਕੀਤੀ ਇਹ ਅਪੀਲ
NEXT STORY