ਬਾਬਾ ਬਕਾਲਾ ਸਾਹਿਬ (ਰਾਕੇਸ਼) : ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾਣ ਵਾਲੀ ਵਿਸ਼ਾਲ ਰੈਲੀ ਨੂੰ ਪਾਰਟੀ ਨੇ ਰੱਦ ਕਰ ਦਿਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਅਹਿਮ ਫੈਸਲਾ ਲੈਂਦਿਆ ਕਿਹਾ ਗਿਆ ਕਿ ਸੂਬੇ ਵਿਚ ਚੱਲ ਰਹੀ ਕੋਰੋਨਾ ਲਾਗ ਦੀ ਬੀਮਾਰੀ ਨੂੰ ਧਿਆਨ ਵਿਚ ਰੱਖਦਿਆਂ ਅਤੇ ਵਿਸ਼ੇਸ਼ ਤੌਰ ‘ਤੇ ਕਿਸਾਨੀ ਸੰਘਰਸ਼ ਦੇ ਚਲਦਿਆਂ ਇਹ ਰੈਲੀ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਨਾਲ ਲੱਗਦੀ ਪੰਜਾਬ ਸਰਹੱਦ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣ ਦੀ ਲੋੜ
ਜਲਾਲਉਸਮਾਂ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਨੇ ਮਹਿਸੂਸ ਕੀਤਾ ਕਿ ਇਸ ਵੇਲੇ ਸੂਬੇ ਦੇ ਅੰਨਦਾਤਾ ਖੱਜਲ ਖੁਆਰ ਹੋ ਰਿਹਾ ਹੈ ਪਰ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਕੰਨ ‘ਤੇ ਜੂੰ ਤੱਕ ਨਹੀ ਸਰਕ ਰਹੀ, ਜਿਸ ਦੇਸ਼ ਵਿਚ ਅੰਨਦਾਤਾ ਦਾ ਹੀ ਮਾਯੂਸ ਹੋ ਕੇ ਬੈਠਾ ਹੈ, ਜਿਸ ਦੇ ਸਿਰ ‘ਤੇ ਪੰਜਾਬ ਖੁਸ਼ਹਾਲੀ ਮਾਣ ਰਿਹਾ ਹੈ ਪਰ ਇਸ ਵੇਲੇ ਇਹ ਕਿਸਾਨ ਤਿੰਨ ਕਾਲੇ ਕਾਨੂੰਨਾਂ ਨੂੰ ਲੈ ਕੇ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਕਈ ਕਿਸਾਨ ਇਸ ਅੰਦੋਲਨ ਦੀ ਭੇਂਟ ਵੀ ਚੜ ਚੁੱਕੇ ਹਨ, ਜਿੰਨ੍ਹਾਂ ਦਾ ਪਾਰਟੀ ਨੂੰ ਬੇਹੱਦ ਅਫਸੋਸ ਹੈ। ਜਲਾਲਉਸਮਾਂ ਨੇ ਕਿਹਾ ਕਿ ਹੁਣ ਰੱਖੜ ਪੰੁਨਿਆਂ ਮੌਕੇ ਪਾਰਟੀ ਵੱਲੋਂ ਕੋਈ ਵੀ ਅਜਿਹਾ ਇਕੱਠ ਨਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨ ਮੋਰਚੇ ਦੌਰਾਨ ਸਿੰਘੂ ਬਾਰਡਰ ’ਤੇ ਜਖ਼ਮੀ ਹੋਏ ਮਜ਼ਦੂਰ ਦੀ ਮੌਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕਿਸਾਨ ਮੋਰਚੇ ਦੌਰਾਨ ਸਿੰਘੂ ਬਾਰਡਰ ’ਤੇ ਜਖ਼ਮੀ ਹੋਏ ਮਜ਼ਦੂਰ ਦੀ ਮੌਤ
NEXT STORY