ਨੈਸ਼ਨਲ ਡੈਸਕ : ਜਬਰ-ਜ਼ਨਾਹ ਦੇ ਮਾਮਲੇ 'ਚ ਸਜ਼ਾ ਕੱਟ ਰਿਹਾ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ 'ਚੋਂ ਬਾਹਰ ਆਵੇਗਾ। ਉਸ ਦੀ 21 ਦਿਨ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਰਾਮ ਰਹੀਮ 21 ਦਿਨਾਂ ਲਈ ਫਿਰ ਜੇਲ੍ਹ 'ਚੋਂ ਬਾਹਰ ਆਵੇਗਾ। ਇਸ ਤੋਂ ਪਹਿਲਾਂ ਵੀ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਕਈ ਵਾਰ ਪੈਰੋਲ 'ਤੇ ਬਾਹਰ ਆ ਚੁੱਕਾ ਹੈ। ਅਲੱਗ-ਅਲੱਗ ਮਾਮਲਿਆਂ 'ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 30 ਮਹੀਨਿਆਂ 'ਚ 8ਵੀਂ ਵਾਰ ਪੈਰੋਲ ਮਿਲੀ ਚੁੱਕੀ ਹੈ।
ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਕਤਲ ਅਤੇ ਜਬਰ-ਜ਼ਨਾਹ ਦੇ ਦੋਸ਼ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਯੂਪੀ ਦੇ ਬਰਨਾਵਾ ਸਥਿਤ ਆਸ਼ਰਮ 'ਚ 5ਵੀਂ ਵਾਰ ਪੈਰੋਲ 'ਤੇ ਜਾ ਸਕਦਾ ਹੈ। ਇਸ ਦੇ ਲਈ ਰੋਹਤਕ ਪ੍ਰਸ਼ਾਸਨ ਨੇ ਬਰਨਾਵਾ 'ਚ ਪੈਰੋਲ ਦਾ ਸਮਾਂ ਬਿਤਾਉਣ ਦੌਰਾਨ ਬਾਗਪਤ ਪ੍ਰਸ਼ਾਸਨ ਤੋਂ ਉਸ ਦੇ ਆਚਰਣ ਦੀ ਰਿਪੋਰਟ ਮੰਗੀ ਹੈ।
ਇਹ ਵੀ ਪੜ੍ਹੋ : ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਲਿਸਟ
ਡੇਰਾ ਮੁਖੀ ਰਾਮ ਰਹੀਮ ਪਿਛਲੇ ਸਾਲ 17 ਜੂਨ 'ਚ 30 ਦਿਨ, 15 ਅਕਤੂਬਰ 'ਚ 40 ਦਿਨ ਅਤੇ ਇਸ ਸਾਲ 21 ਜਨਵਰੀ 'ਚ 40 ਦਿਨ ਅਤੇ 20 ਜੁਲਾਈ 'ਚ 30 ਦਿਨਾਂ ਦੀ ਪੈਰੋਲ ਲੈ ਕੇ ਬਰਨਾਵਾ ਦੇ ਆਸ਼ਰਮ ਵਿੱਚ ਰਿਹਾ। ਪਰਿਵਾਰਕ ਮੈਂਬਰ ਅਤੇ ਉਸ ਦੀ ਗੋਦ ਲਈ ਧੀ ਹਨੀਪ੍ਰੀਤ ਵੀ ਉਸ ਦੇ ਨਾਲ ਰਹੀ। ਇਕ ਵਾਰ ਫਿਰ ਡੇਰਾ ਮੁਖੀ ਦੀ ਪੈਰੋਲ ਲਈ ਰੋਹਤਕ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਰੋਹਤਕ ਪ੍ਰਸ਼ਾਸਨ ਨੇ ਬਾਗਪਤ ਪ੍ਰਸ਼ਾਸਨ ਤੋਂ ਪੈਰੋਲ ਦੇ ਸਮੇਂ ਦੇ ਸੰਚਾਲਨ ਬਾਰੇ ਰਿਪੋਰਟ ਮੰਗੀ ਸੀ। ਬਿਨੌਲੀ ਥਾਣੇ ਤੋਂ ਰਿਪੋਰਟ ਭੇਜ ਦਿੱਤੀ ਗਈ ਹੈ। ਇੰਸਪੈਕਟਰ ਦਾ ਕਹਿਣਾ ਹੈ ਕਿ ਡੇਰਾ ਮੁਖੀ ਦੀ ਸਾਬਕਾ ਪੈਰੋਲ ਸਬੰਧੀ ਰਿਪੋਰਟ ਮੰਗੀ ਗਈ ਸੀ, ਜੋ ਭੇਜ ਦਿੱਤੀ ਗਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਲਿਸਟ
NEXT STORY