ਚੰਡੀਗੜ੍ਹ (ਹਾਂਡਾ) : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਐਡਵੋਕੇਟ ਐੱਚ. ਸੀ. ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਦੋਸ਼ ਲਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ 2020 ਦੇ ਨਿਯਮਾਂ ਦੇ ਉਲਟ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ। ਇਸ 'ਤੇ ਅਗਲੇ ਦਿਨਾਂ 'ਚ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ
ਪਟੀਸ਼ਨ ਮੁਤਾਬਕ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਪੈਰੋਲ ਕਾਰਨ ਪੰਜਾਬ ਅਤੇ ਹਰਿਆਣਾ 'ਚ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਹੈ ਅਤੇ ਇਹ ਕਾਨੂੰਨ ਵਿਵਸਥਾ ਲਈ ਵੱਡੀ ਚੁਣੌਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੈਰੋਲ ਦੌਰਾਨ ਡੇਰਾ ਮੁਖੀ ਵੱਲੋਂ ਵਰਚੁਅਲ ਸਤਿਸੰਗ ਵੀ ਕੀਤੇ ਜਾਣਗੇ ਅਤੇ ਗਵਾਹਾਂ ਨੂੰ ਵੀ ਪ੍ਰਭਾਵਿਤ ਕੀਤਾ ਜਾ ਸਕਦਾ ਹੈ। ਇਸ ਪਟੀਸ਼ਨ 'ਚ ਪੈਰੋਲ ਨੂੰ ਲੈ ਕੇ ਸ਼ਰਤਾਂ ਨਿਰਧਾਰਿਤ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ CP ਦਾ ਪੁਲਸ ਅਫ਼ਸਰਾਂ ਨੂੰ ਸਖ਼ਤ ਹੁਕਮ, ਸਰਕਾਰੀ ਕੋਠੀਆਂ ਤੇ ਫਲੈਟ ਖ਼ਾਲੀ ਕਰੋ ਨਹੀਂ ਤਾਂ...
ਦੱਸਣਯੋਗ ਹੈ ਕਿ ਰਾਮ ਰਹੀਮ ਸਿਰਸਾ ਸਥਿਤ ਆਪਣੇ ਆਸ਼ਰਮ 'ਚ 2 ਚੇਲਿਆਂ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ ਹਫ਼ਤੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਚਾਇਤ ਮਹਿਕਮੇ ’ਚ ਚੋਰ-ਮੋਰੀਆਂ ਕਾਰਨ ਸੈਂਕੜੇ ਭਰਤੀਆਂ ਦੇ ਘਪਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ
NEXT STORY