ਜਲੰਧਰ- ਰਮਨ ਅਰੋੜਾ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਵਿਜੀਲੈਂਸ ਵਿਭਾਗ ਨੇ ਨਗਰ ਨਿਗਮ ਦੀ ਇੰਸਪੈਕਟਰ ਹਸਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ, ਹਰਪ੍ਰੀਤ ਕੌਰ ਨੂੰ ਅੱਜ ਦੇਰ ਸ਼ਾਮ ਹਿਰਾਸਤ 'ਚ ਲਿਆ ਗਿਆ ਸੀ ਹੁਣ ਉਨ੍ਹਾਂ ਨੂੰ ਅਧਿਕਾਰਤ ਰੂਪ ਨਾਲ ਗ੍ਰਿਫਤਾਰ ਕਰ ਲਿਆ ਗਿਆ ਹੈ।
ਸੂਤਰਾਂ ਮੁਤਾਬਕ, ਇਹ ਕਾਰਵਾਈ ਇਕ ਬੈਕਰੀ ਮਾਲਕ ਦੀ ਗਵਾਹੀ ਤੋਂ ਬਾਅਦ ਕੀਤੀ ਗਈ ਹੈ। ਬੈਕਰੀ ਮਾਲਕ ਨੇ ਦੱਸਿਆ ਕਿ ਉਸਨੇ ਆਪਣੀ ਬੈਕਰੀ ਬਣਾਉਣ ਲਈ ਹਰਪ੍ਰੀਤ ਕੌਰ ਨੂੰ ਲੱਖਾਂ ਰੁਪਏ ਦਿੱਤੇ ਸਨ। ਇਸੇ ਬਿਆਨ ਦੇ ਆਧਾਰ 'ਤੇ ਵਿਜੀਲੈਂਸ ਨੇ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਪਹਿਲਾਂ ਹਿਰਾਸਤ 'ਚ ਲਿਆ ਅਤੇ ਫਿਰ ਗ੍ਰਿਫਤਾਰੀ ਦੀ ਪ੍ਰਕਿਰਿਆ ਪੂਰੀ ਕੀਤੀ।

ਗ੍ਰਿਫਤਾਰੀ ਤੋਂ ਬਾਅਦ ਹਰਪ੍ਰੀਤ ਕੌਰ ਦਾ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਦੀ ਵੀ ਮੈਡੀਕਲ ਜਾਂਚ ਕੀਤੀ ਗਈ ਹੈ। ਹਰਪ੍ਰੀਤ ਕੌਰ ਨੂੰ ਕੱਲ੍ਹ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਨਾਲ ਜੁੜੀ ਅੱਗੇ ਦੀ ਜਾਣਕਾਰੀ ਦਾ ਸਾਰਿਆਂ ਨੂੰ ਇੰਤਜ਼ਾਰ ਹੈ। ਵਿਜੀਲੈਂਸ ਦੀ ਇਸ ਮਾਮਲੇ 'ਚ ਸਖਤ ਕਾਰਵਾਈ ਲਗਾਤਾਰ ਜਾਰੀ ਹੈ।
ਜਲੰਧਰ 'ਚ ਨਾਮੀ ਸੈਲੂਨ ਮਾਲਕ ਨੇ ਕੀਤੀ ਖੁਦਕੁਸ਼ੀ
NEXT STORY