ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਬੀਤੇ ਸਮੇਂ ਨਾਇਬ ਤਹਿਸੀਲਦਾਰ ਦੀਆਂ 78 ਪੋਸਟਾਂ ਲਈ ਲਿਖਤੀ ਪ੍ਰੀਖਿਆ ਲਈ ਗਈ। ਇਸ ਲਿਖਤੀ ਪ੍ਰੀਖਿਆ ਦੀ ਜਾਰੀ ਕੀਤੀ ਗਈ ਮੈਰਿਟ ਸੂਚੀ ਵਿਚ ਸ੍ਰੀ ਮੁਕਤਸਰ ਸਾਹਿਬ ਵਾਸੀ ਲੜਕੀ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ ਵਾਸੀ ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਸੰਧੂ ਰੋਲ ਨੰਬਰ 144812 ਨੇ ਇਸ ਪ੍ਰੀਖਿਆ ਵਿਚ 205.50 ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ ਐੱਸ. ਪੀ. ਸਮੇਤ ਦੋ ਪੁਲਸ ਅਧਿਕਾਰੀ ਗ੍ਰਿਫ਼ਤਾਰ
ਦੱਸ ਦੇਈਏ ਕਿ ਰਮਨਦੀਪ ਕੌਰ ਇਸ ਤੋਂ ਪਹਿਲਾਂ ਲੋਕ ਸਭਾ ਵਿਚ ਨੌਕਰੀ ਕਰ ਰਹੀ ਹੈ। ਰਮਨਦੀਪ ਕੌਰ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਸਖ਼ਤ ਮਿਹਨਤ ਦੇ ਸਿਰ ਦਿੰਦੀ ਹੈ। ਧੀ ਵਲੋਂ ਪ੍ਰਾਪਤ ਕੀਤੀ ਗਏ ਇਸ ਮੁਕਾਮ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਤਾਇਨਾਤ ਕਾਂਸਟੇਬਲ ਹਰਮਨਦੀਪ ਗ੍ਰਿਫ਼ਤਾਰ, ਕਾਰਣ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਹਿਮ ਖ਼ਬਰ : ਲੁਧਿਆਣਾ 'ਚ Income tax ਦੀ ਛਾਪੇਮਾਰੀ ਦੌਰਾਨ ਵਿਗੜੀ ਅਕਾਲੀ ਆਗੂ ਦੀ ਸਿਹਤ
NEXT STORY